ਸੂਬੇ ਵਿੱਚ 31 ਅਕਤੂਬਰ ਨੂੰ 666476.86 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

BHARAT BHUSHAN ASHU
BHARAT BHUSHAN ASHU
ਚੰਡੀਗੜ, 31 ਅਕਤੂਬਰ :
ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 31 ਅਕਤੂਬਰ,2021 ਨੂੰ ਸਰਕਾਰੀ ਏਜੰਸੀਆਂ ਵੱਲੋਂ 666476.86 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 11509675.07 ਮੀਟਿ੍ਰਕ ਟਨ ਝੋਨਾ ਅਤੇ 49409 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 11799065.26 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ  11559084.07 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 18044.71 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।