ਨੈਸ਼ਨਲ ਲੋਕ ਅਦਾਲਤ ’ਚ ਹੋਇਆ 6787 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ 11 ਫਰਵਰੀ 2023 —

                        ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ.ਏ.ਐੱਸ ਨਗਰਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾਮਾਨਯੋਗ ਜਿਲ੍ਹਾ ਅਤੇ ਸੇਸ਼ਨਜਕਮਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕਬੈਂਕਾਂਜਮੀਨੀ ਵਿਵਾਦਾਂਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 34 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 24 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ, 1 ਬੈਂਚ ਲੈਬਰ ਕੋਰਟ, 1 ਬੈਂਚ ਉਪਭੋਕਤਾ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਅਤੇ ਇਸ ਦੇ ਨਾਲ ਰੇਵਿਨਿੳ ਅਦਾਲਤਾਂ ਵੱਲੋਂ ਵਿੱਚ ਵੀ ਬੈਂਚ ਲਗਾਏ ਗਏ।

            ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 21048 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨਜਿਹਨਾਂ ਵਿੱਚੋਂ 6787 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕੀਤਾ ਗਿਆ।

            ਇਸ ਦੌਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ। ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

 

ਹੋਰ ਪੜ੍ਹੋ :- 5.5 ਰੁਪਏ ਰੇਤਾ ਮਿਲਣ ਨਾਲ ਆਮ ਲੋਕਾਂ ਵਲੋਂ ਮਿਲ ਰਿਹਾ ਹੈ ਭਾਰੀ ਉਤਸ਼ਾਹ

===—