ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕੀਤਾ ਰੋਜ਼ਗਾਰ ਮੇਲੇ ਦਾ ਉਦਘਾਟਨ
14 ਨੂੰ ਨਯਾ ਨੰਗਲ ਅਤੇ 16 ਨੂੰ ਰੋਪੜ ਵਿਖੇ ਲੱਗਣ ਵਾਲੇ ਮੇਲਿਆਂ ਦਾ ਵੀ ਨੌਜਵਾਨਾਂ ਵੱਧ ਤੋਂ ਵੱਧ ਲਾਭ ਉਠਾਉਣ
ਬੇਲਾ/ਰੂਪਨਗਰ, 10 ਸਤੰਬਰ 2021 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਅੱਜ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਕਾਲਜ਼ ਬੇਲਾ ਵਿਖੇ ਲਾਏ ਮੇਲੇ ਦੌਰਾਨ 22 ਕੰਪਨੀਆਂ ਵੱਲੋਂ ਰੋਜ਼ਗਾਰ ਮੇਲੇ ਵਿੱਚ ਪੁੱਜੇ 1026 ਨੌਜਵਾਨਾਂ ਵਿੱਚੋਂ 833 ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਅੱਜ ਸਵੇਰੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਮੇਲੇ ਦਾ ਉਦਘਾਟਨ ਕੀਤਾ ਅਤੇ ਵੱਖ ਵੱਖ ਕਾਂਉਟਰਾਂ `ਤੇ ਜਾ ਨੌਜ਼ਵਾਨਾਂ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।ਇਸ ਮੌਕੇ ਸਵੈ ਰੋਜ਼ਗਾਰ ਲਈ ਜਾਣਕਾਰੀ ਦੇਣ ਲਈ ਲਾਏ ਗਏ ਕਾਂਉਟਰਾਂ ਦਾ ਵੀ ਉਨ੍ਹਾਂ ਜਾਇਜ਼ਾ ਲਿਆ।
ਰੋਜ਼ਗਾਰ ਮੇਲੇ ਦੌਰਾਨ ਕੋਵਿਡ ਨਿਯਮਾਂ ਨੂੰ ਦੇਖਦਿਆਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਸਨ, ਜਿਸ ਦੇ ਤਹਿਤ ਰਜਿਸਟ੍ਰੇਸ਼ਨ, ਇੰਟਰਵਿਊ, ਸੂਚਨਾ ਕੇਂਦਰ, ਨੌਜਵਾਨਾਂ ਦੇ ਬੈਠਣ ਅਤੇ ਖਾਣ ਪੀਣ ਦੇ ਪੂਰੇ ਪ੍ਰਬੰਧ ਕੀਤੇ ਗਏ ਤੇ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ।
ਡਿਪਟੀ ਕਮਿਸ਼ਨਰ ਮੇਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੋਜ਼ਗਾਰ ਵਿਭਾਗ ਵਲੋਂ ਇਨ੍ਹਾਂ ਮੇਲਿਆਂ ਵਿਚ ਇਕੋ ਪਲੇਟਫਾਰਮ ਰਾਹੀਂ ਇੱਕ ਦਿਨ ਇੱਕੋ ਸਥਾਨ `ਤੇ ਪ੍ਰਾਈਵੇਟ ਖੇਤਰ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਪਹੁੰਚ ਕੇ ਨੌਜ਼ਵਾਨਾਂ ਦੀ ਹੁਨਰ ਅਨੁਸਾਰ ਨੌਕਰੀਆਂ ਲਈ ਚੋਣ ਕਰ ਰਹੀਆਂ ਹਨ, ਜਿਨ੍ਹਾਂ ਵਿਚ 12ਵੀਂ, ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟ ਪ੍ਰਾਰਥੀਆਂ ਦੀ ਨੋਕਰੀਆਂ ਲਈ ਚੋਣ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਨ੍ਹਾਂ ਮੇਲਿਆਂ ਵਿੱਚ ਸਵੈ-ਰੋਜ਼ਗਾਰ ਸ਼ੁਰੂ ਕਰਨ ਦੀਆਂ ਪੰਜਾਬ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਨਾਂ ਮੇਲਿਆਂ ਤੋਂ ਇਲਾਵਾ ਵੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਨਿੰਰੰਤਰ ਸਹਾਇਤਾ ਕੀਤੀ ਜਾਦੀਂ ਹੈ।ਇਸ ਲਈ ਜਿਹੜੇ ਨੌਜ਼ਵਾਨ ਇੰਨਾਂ ਮੇਲਿਆਂ ਵਿਚ ਸ਼ਿਰਕਤ ਨਹੀਂ ਕਰ ਸਕਦੇ, ਉਹ ਪ੍ਰਾਰਥੀ ਘਰ ਘਰ ਰੋਜ਼ਗਾਰ ਪੋਰਟਲ `ਤੇ ਰਜਿਸਟਰ ਕਰ ਸਕਦੇ ਹਨ।ਇਸ ਸਬੰਧ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ `ਤੇ ਵੀ ਸੰਪਰਕ ਕਰ ਸਕਦੇ ਹਨ ਜਾਂ ਫਿਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਵਿੱਚ ਹਾਜ਼ਰ ਹੋ ਸਕਦੇ ਹਨ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਨੌਜਵਾਨ ਇਹਨਾਂ ਰੋਜ਼ਗਾਰ ਮੇਲਿਆਂ ਦਾ ਲਾਭ ਲੈਣਗੇ, ਉੱਥੇ ਉੱਥੇ ਮੇਰਾ ਕੰਮ ਮੇਰਾ ਮਾਣ ਅਤੇ ਸਰਕਾਰੀ ਨੌਕਰੀਆਂ ਸਬੰਧੀ ਇਮਤਿਹਾਨਾਂ ਦੀ ਤਿਆਰੀ ਲਈ ਆਨਲਾਈਨ ਮੁਫ਼ਤ ਕੋਚਿੰਗ ਕਲਾਸਾਂ ਜ਼ਰੀਏ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਵੱਡਾ ਲਾਭ ਮਿਲੇਗਾ। ਮੇਰਾ ਕੰਮ ਮੇਰਾ ਮਾਣ ਤਹਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਹੁਨਰ ਵਿਕਾਸ ਸਬੰਧੀ ਸਿਖਲਾਈ ਦਿੱਤੀ ਜਾਵੇਗੀ, ਉੱਥੇ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 2500 ਰੁਪਏ ਭੱਤਾ ਵੀ ਦਿੱਤਾ ਜਾਵੇਗਾ।
ਮੇਲੇ ਦੌਰਾਨ ਰੋਜ਼ਾਗਰ ਹਾਸਲ ਕਰਨ ਵਾਲਿਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਉਹਨਾਂ ਦੀ ਬਹੁਤ ਮਦਦ ਕੀਤੀ ਗਈ ਤੇ ਨੌਕਰੀ ਸਬੰਧੀ ਪ੍ਰਕਿਰਿਆ ਵਿੱਚ ਉਹਨਾਂ ਕੋਈ ਦਿੱਕਤ ਨਹੀਂ ਆਈ। ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਨੂੰ ਆਪਣੇ ਪੈਰਾਂ `ਤੇ ਖੜੇ ਹੋਣ ਦਾ ਮੌਕਾ ਮਿਲ ਗਿਆ ਹੈ ਤੇ ਹੁਣ ਉਹਨਾਂ ਜ਼ਿੰਦਗੀ ਦੀਆਂ ਵੱਡੀਆਂ ਦਿਕਤਾਂ ਦੂਰ ਹੋ ਜਾਣਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕਮ ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਸ੍ਰੀ ਦਿਨੇਸ਼ ਵਸਿਸ਼ਟ, ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਗੀਤੀਕਾ ਸਿੰਘ, ਜ਼ਿਲ੍ਹਾ ਰੋਜ਼ਗਾਰ ਉੱਤਪਤੀ ਅਫਸਰ ਸ੍ਰੀ ਅਰੁਨ ਕੁਮਾਰ ਵੀ ਮੌਜੂਦ ਸਨ।

English




