ਪਲੇਸਮੈਂਟ ਕੈਂਪ ਦੌਰਾਨ 7 ਉਮੀਦਵਾਰ ਕੀਤੇ ਨੌਕਰੀ ਲਈ ਸ਼ਾਰਟਲਿਸਟ

ਉਮੀਦਵਾਰਾਂ ਦੀ ਫਾਈਨਲ ਇੰਟਰਵਿਊ 13 ਜਨਵਰੀ ਨੂੰ

ਚੁਣੇ ਗਏ ਉਮੀਦਵਾਰਾਂ ਨੂੰ 8000 ਤੋਂ 25000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ

ਰੂਪਨਗਰ, 12 ਜਨਵਰੀ :- 

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ਇੱਕ ਪਲੇਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ 13 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਸੀ, ਜਿਨ੍ਹਾਂ ਵਿੱਚੋਂ 7 ਉਮੀਦਵਾਰ ਨੌਕਰੀ ਲਈ ਸ਼ਾਰਟਲਿਸਟ ਕਰ ਲਏ ਗਏ ਹਨ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਯੂਨੀਵਰਸਲ ਇੰਟਰਨੈਸ਼ਨਲ ਐਸਏਐਸ ਨਗਰ (ਮੋਹਾਲੀ) ਦੇ ਨਿਯੋਜਕਾਂ ਵੱਲੋਂ ਮੋਹਾਲੀ ਜ਼ਿਲ੍ਹੇ ਲਈ ਅਸਿਸਟੈਂਟ ਮੈਨੇਜਰ ਅਤੇ ਮੈਨੇਜਰ ਦੀਆਂ ਅਸਾਮੀਆਂ ਲਈ ਬਾਰਵੀਂ, ਗ੍ਰੈਜ਼ੂਏਸ਼ਨ ਅਤੇ ਪੋਸਟ ਗ੍ਰੈਜ਼ੂਏਸ਼ਨ ਪਾਸ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਸੀ।

ਉਨ੍ਹਾਂ ਦੱਸਿਆ ਕਿ ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਦੀ ਫਾਈਨਲ ਇੰਟਰਵਿਊ 13 ਜਨਵਰੀ ਦਿਨ ਸ਼ੁੱਕਰਵਾਰ ਨੂੰ ਯੂਨੀਵਰਸਲ ਇੰਟਰਨੈਸ਼ਨਲ ਦੇ ਮੋਹਾਲੀ ਦਫਤਰ ਵਿਖੇ ਹੋਣਗੀਆਂ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 28 ਸਾਲ ਹੋਣੀ ਲਾਜ਼ਮੀ ਰੱਖੀ ਗਈ ਸੀ। ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇੰਟਰਵਿਊ ਦੌਰਾਨ ਚੁਣੇ ਗਏ ਉਮੀਦਵਾਰਾਂ ਨੂੰ 8000 ਤੋਂ 25000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।

 

ਹੋਰ ਪੜ੍ਹੋ :- ਇੰਡਸਟਰੀ ਏਰੀਆ ਫੇਜ਼ 9 ਅਤੇ ਪਿੰਡ ਕੰਬਾਲੀ ਵਿਖੇ ਸੜਕ ਸੁਰੱਖਿਆ ਨਿਯਮਾਂ ਸਬੰਧੀ ਲਗਾਇਆ ਸੈਮੀਨਾਰ