75ਵਾਂ ਆਜ਼ਾਦੀ ਦਿਹਾੜਾ: ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੋਟਰਸਾਈਕਲ ਰੈਲੀ

ਤਪਾ/ਬਰਨਾਲਾ, 5 ਅਗਸਤ :-  

ਨਹਿਰੂ ਯੁਵਾ ਕੇਂਦਰ ਬਰਨਾਲਾ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ 75ਵੇਂ ਆਜ਼ਾਦੀ ਕਾ ਅੰਮਿ੍ਰਤ ਮਹੋਤਸਵ ਅਧੀਨ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੋਟਰਸਾਈਕਲ ਰੈਲੀ ਜ਼ਿਲਾ ਯੂਥ ਅਫਸਰ ਓਮਕਾਰ ਸਵਾਮੀ ਦੀ ਅਗਵਾਈ ਹੇਠ ਪਿੰਡ ਤਾਜੋਕੇ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈਲਫ਼ੇਅਰ ਕਲੱਬ ਤਾਜੋਕੇ ਦੇ ਸਹਿਯੋਗ ਨਾਲ ਕੱਢੀ ਗਈ। ਰੈਲੀ ਵਿਚ ਵਿਸ਼ੇਸ਼ ਤੌਰ ’ਤੇ ਕਲੱਬ ਅਹੁਦੇਦਾਰ ਕੁਲਵੰਤ ਸਿੰਘ ਅਤੇ ਰਾਮ ਸਿੰਘ ਫੌਜੀ ਨੇ ਸ਼ਿਰਕਤ ਕੀਤੀ।
ਰੈਲੀ ਭਾਰਤ ਸਰਕਾਰ ਦੀ ਮੁਹਿੰਮ ਜਿਸ ਵਿਚ 13 ਅਗਸਤ ਤੋਂ 15 ਅਗਸਤ ਤਕ ਹਰ ਘਰ ਦੀ ਛੱਤ ’ਤੇ ਤਿਰੰਗਾ ਲਹਿਰਾਇਆ ਜਾਣਾ ਹੈ, ਬਾਰੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਕੀਤੀ ਗਈ। ਇਸ ਰੈਲੀ ਵਿਚ ਲਗਭਗ 30 ਨੌਜਵਾਨਾਂ ਨੇ ਭਾਗ ਲਿਆ। ਇਸ ਮੌਕੇ ਅਵਤਾਰ ਸਿੰਘ, ਜਗਦੀਸ਼ ਸਿੰਘ, ਅਜਾਇਬ ਸਿੰਘ, ਜਤਿੰਦਰ ਸਿੰਘ, ਭੋਲਾ ਸਿੰਘ, ਜਗਸੀਰ ਸਿੰਘ, ਪ੍ਰਗਟ ਸਿੰਘ, ਨਵਰਾਜ ਸਿੰਘ, ਜਸਪ੍ਰੀਤ ਸਿੰਘ, ਰਘਬੀਰ ਸਿੰਘ, ਅੰਮਿ੍ਰਤ ਸਿੰਘ, ਸਾਜਨ ਸਿੰਘ, ਜੀਵਨ ਸਿੰਘ ਆਦਿ ਹਾਜ਼ਰ ਸਨ।

 

ਹੋਰ ਪੜ੍ਹੋ :-  ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 75 ਸਾਲਾ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ