ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ ਦੇ ਨਿਯੋਜਕਾਂ ਵੱਲੋਂ ਲਾਈਫ਼ ਮਿੱਤਰਾ ਦੀਆਂ ਅਸਾਮੀਆਂ ਲਈ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਵਿੱਦਿਅਕ ਯੋਗਤਾ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਇਸ ਕੈਂਪ ਵਿੱਚ 19 ਉਮੀਦਵਾਰਾਂ ਵੱਲੋਂ ਹਿੱਸਾ ਲਿਆ ਗਿਆ ਅਤੇ 1 ਉਮੀਦਵਾਰ ਦੀ ਮੌਕੇ ਤੇ ਹੀ ਚੋਣ ਕੀਤੀ ਗਈ ਅਤੇ 9 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਇਸ ਮੌਕੇ ਰੋਜ਼ਗਾਰ ਅਫ਼ਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਜ਼ਿਲਾ ਬਿਊਰੋ ਵਿਖੇ ਹਰ ਹਫਤੇ 2 ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਅਤੇ ਨੌਜਵਾਨ ਆਪਣੀ ਯੋਗਤਾ ਦੇ ਅਨੁਸਾਰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈ ਕੇ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਜਾਣਕਾਰੀ ਐਨ.ਸੀ.ਐਸ ਪੋਰਟਲ ਤੇ ਅਪਲੋਡ ਕੀਤੀ ਜਾਂਦੀ ਹੈ ਤਾਂ ਜੋ ਉਮੀਦਵਾਰ ਸਮੇਂ ਸਿਰ ਆਪਣੀ ਯੋਗਤਾ ਦੇ ਅਨੁਸਾਰ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਣ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।

English




