ਸੰਵਤਸਰੀ ਅਤੇ ਅਨੰਤ ਚਤੁਰਦਸ਼ੀ ਤੇ ਜਿਲ੍ਹਾਂ ਫਾਜ਼ਿਲਕਾ ਦੀਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁਚੜ ਖਾਨੇ ਬੰਦ ਕਰਨ ਦਾ ਹੁਕਮ

ARVINDPAL SINGH
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜ਼ਿਲਕਾ 9 ਸਤੰਬਰ 2021
ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਜਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 11 ਸਤੰਬਰ 2021 ਨੂੰ ਸੰਵਤਸਰੀ ਅਤੇ 19 ਸਤੰਬਰ 2021 ਨੂੰ ਅਨੰਤ ਚਤੁਰਦਸ਼ੀ ਤੇ ਜਿਲ੍ਹਾਂ ਫਾਜ਼ਿਲਕਾ ਦੀਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁਚੜ ਖਾਨੇ ਬੰਦ ਕਰਨ ਦਾ ਹੁਕਮ ਦਿੱਤੇ ਹਨ।ਇਸ ਦਿਨ ਹੋਟਲ ਅਤੇ ਢਾਬਿਆਂ ਤੇ ਮੀਟ/ਅੰਡੇ ਦੀ ਸਬਜੀ ਬਣਾਉਣ ਅਤੇ ਵਿਕਰੀ ਕਰਨ ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇਸ ਹੁਕਮ ਨੂੰ ਲਾਗੂ ਕਰਨ ਲਈ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜ਼ਿਲਕਾ, ਸਮੂਹ ਕਾਰਜਸਾਧਕ ਅਫਸਰ, ਨਗਰ ਕੌਂਸਲ/ ਨਗਰ ਪੰਚਾਇਤ, ਜ਼ਿਲ੍ਹਾ ਫਾਜ਼ਿਲਕਾ ਜਿੰਮੇਵਾਰੀ ਹੋਣਗੇ।ਇਨ੍ਹਾ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।