ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਲਈ ਚੋਣ ਟਰਾਇਲ ਜਲੰਧਰ ਵਿਖੇ 15 ਸਤੰਬਰ ਨੂੰ

NEWS MAKHANI

ਚੰਡੀਗੜ੍ਹ, 13 ਸਤੰਬਰ:

ਹਰਿਆਣਾ ਵਿਖੇ ਕਰਵਾਏ ਜਾ ਰਹੇ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ ਟਰਾਇਲ ਜਲੰਧਰ ਵਿਖੇ 15 ਸਤੰਬਰ, 2021 ਨੂੰ ਲਏ ਜਾਣਗੇ।

ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ (ਪੁਰਸ਼/ਮਹਿਲਾ) 23 ਤੋਂ 30 ਸਤੰਬਰ, 2021 ਤੱਕ ਮਾਰਕੰਡੇਸ਼ਵਰ ਹਾਕੀ ਸਟੇਡੀਅਮ, ਸ਼ਾਹਬਾਦ ਮਾਰਕੰਡਾ, ਜ਼ਿਲ੍ਹਾ ਕੁਰੂਕਸ਼ੇਤਰ (ਹਰਿਆਣਾ) ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸਟੇਟ ਹਾਕੀ ਟੀਮ ਦੀ ਚੋਣ ਲਈ ਟਰਾਇਲ 15 ਸਤੰਬਰ, 2021 ਨੂੰ ਸਵੇਰੇ 10:00 ਵਜੇ ਤੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਲਏ ਜਾਣਗੇ।

ਸ੍ਰੀ ਖਰਬੰਦਾ ਨੇ ਕਿਹਾ ਕਿ ਚਾਹਵਾਨ ਖਿਡਾਰੀ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ-ਆਪਣੇ ਵਿਭਾਗਾਂ ਪਾਸੋਂ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਇਤਰਾਜ਼ਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਕੇ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ।