ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

CHARANJIT CHANNI
ਮੰਤਰੀ ਮੰਡਲ ਵੱਲੋਂ ਸਿਹਤ ਸਟਾਫ ਦੀਆਂ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਹਰ ਮੰਗਲਵਾਰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ ਕੈਬਨਿਟ ਮੀਟਿੰਗ

ਚੰਡੀਗੜ੍ਹ, 25 ਸਤੰਬਰ 2021

ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਮੁਲਾਕਾਤ ਕਰਨਗੇ।

ਹੋਰ ਪੜ੍ਹੋ :-ਇਕਬਾਲਪ੍ਰੀਤ ਸਹੋਤਾ ਦੀ ਪੁਲਿਸ ਮੁੱਖੀ ਦੀ ਤਾਇਨਾਤੀ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਪੁਰਜੋਰ ਸਵਾਗਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਹਨ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਸਾਰੇ ਪ੍ਰਸ਼ਾਸਨਿਕ ਸਕੱਤਰਾਂ/ ਵਿਭਾਗਾਂ ਦੇ ਮੁਖੀਆਂ ਨੂੰ ਹਰ ਮੰਗਲਵਾਰ ਨੂੰ ਇਸ ਸਮੇਂ ਦੌਰਾਨ ਆਪਣੇ ਦਫਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਤੱਕ ਆਪਣੇ ਦਫਤਰ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ।