ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ-ਭਾਰ ਸੰਭਾਲ ਲਿਆ ਹੈ

SUKHBINDER SINGH
S. Sukhbinder Singh Sarkaria, on Tuesday, assumed the charge as Cabinet Minister at Punjab Civil Secretariat-1, Chandigarh
ਚੰਡੀਗੜ੍ਹ 28 ਸਤੰਬਰ 2021
ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ-ਭਾਰ ਸੰਭਾਲ ਲਿਆ ਹੈ। ਉਨ੍ਹਾਂ ਨੂੰ ਜਲ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਦਫ਼ਤਰ ਪਹੁੰਚਣ ’ਤੇ ਉਨ੍ਹਾਂ ਦੇ ਸਟਾਫ਼ ਵੱਲੋਂ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਉਹ ਸਿਰਤੋੜ ਯਤਨ ਜਾਰੀ ਰੱਖਣਗੇ ਅਤੇ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

ਹੋਰ ਪੜ੍ਹੋ :-ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ