ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂ  ਰੋਜ਼ਗਾਰ ਮੇਲੇ ਦਾ ਆਯੋਜਨ

ਫਿਰੋਜ਼ਪੁਰ 6 ਅਕਤੂਬਰ ( ) ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਂਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਵੱਲੋਂ  ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਹਾਜ਼ਰ ਹੋਈ ਸੇਵਾ ਭਾਰਤ ਸੰਸਥਾ ਵੱਲੋਂ  ਐਸ.ਐਸ.ਕੇ. ਇੰਚਾਰਜ ਦੀ ਅਸਾਮੀ ਦੀ ਪੂਰਤੀ ਲਈ ਇੰਟਰਵਿਊ ਰੱਖੀ ਗਈ। ਇਸ ਮੇਲੇ ਵਿੱਚ 30 ਪ੍ਰਾਰਥੀਆਂ ਨੇ ਭਾਗ ਲਿਆ ਗਿਆ।
ਇਸ ਮੌਕੇ  ਸੀ.ਈ.ਓ.-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਲਤਿਫ ਅਹਿਮਦ, ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂ ਮੌਕੇ ਤੇ ਹਾਜ਼ਰ ਹੋਏ ਪ੍ਰਾਰਥੀਆਂ ਨਾਲ ਗਲਬਾਤ ਕਰਦੇ ਹੋਏ ਪੰਜਾਬ ਸਰਕਾਰ ਦੁਆਰਾ ਘਰ- ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੀ  ਹਰਮੇਸ਼ ਕੁਮਾਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਫਿਰੋਜਪੁਰ ਵੱਲੋਂ ਪ੍ਰਾਰਥੀਆਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਕੀਤਾ ਅਤੇ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ  ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਵੱਧ  ਤੋਂ ਵੱਧ ਲਾਭ ਲੈਣ ਲਈ ਕਿਹਾ। ਇਸ ਮੌਕੇ ਤੇ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਅਤੇ ਸ਼੍ਰੀ ਰਾਹੁਲ ਵੋਹਰਾ ਯੰਗ ਪ੍ਰੋਫੈਸ਼ਨਲ, ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਅਤੇ ਸ੍ਰੀ ਸਰਬਜੀਤ ਸਿੰਘ, ਮਿਸ਼ਨ ਮੈਨੇਜਰ, ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜਪੁਰ ਵੀ ਹਾਜ਼ਰ ਸਨ।