ਡਿਪਟੀ ਕਮਿਸ਼ਨਰ ਵੱਲੋਂ ਕੋਰੋੋਨਾ ਮਹਾਂਮਾਰੀ ਦੌੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

DC Barnala farmer

ਪਰਾਲੀ ਨਾ ਲਗਾਉਣ ਵਾਲੇ ਕਿਸਾਨਾਂ ਦਾ ਕੀਤਾ ਗਿਆ ਸਨਮਾਨ

ਵੱਖ-ਵੱਖ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ

ਬਰਨਾਲਾ, 8 ਸਤੰਬਰ :

ਅੱਜ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਖੇਤੀਬਾੜੀ ਅਧਿਕਾਰੀਆਂ ਅਤੇ ਪਿਛਲੇ ਦੋ-ਤਿੰਨ ਸਾਲਾਂ ਤੋੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਸਰਾਹਨਾ ਕੀਤੀ ਤੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਨਾਲ ਆਪਣੇ ਪਿੰਡਾਂ ਦੇ ਹੋੋਰਨਾਂ ਕਿਸਾਨਾਂ ਨੂੰ ਵੀ ਵਾਤਾਵਰਣ ਬਚਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋੋ ਉਹ ਵੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨਾਂ ਕਿਹਾ ਕਿ ਇਸ ਸਮੇਂ ਕਰੋੋਨਾ ਮਹਾਂਮਾਰੀ ਬਹੁੁਤ ਜਿਆਦਾ ਫ਼ੈਲ ਰਹੀ ਹੈ, ਕਰੋਨਾ ਮਹਾਂਮਾਰੀ ਕਾਰਨ ਸਿੱਧਾ ਸਾਹ ਲੈਣ ਵਿੱਚ ਦਿੱਕਤ ਆਉਂਦੀ ਹੈ, ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਵਿੱਚ ਧੂੰਆਂ ਫੈਲਣ ਨਾਲ ਸਾਹ ਲੈਣ ਵਿੱਚ ਮੁਸ਼ਕਲ ਆਵੇਗੀ, ਜਿਸ ਨਾਲ ਬੱਚਿਆਂ , ਬਜ਼ੁਰਗਾਂ ਦੇ ਨਾਲ-ਨਾਲ ਨੌੌਜਵਾਨਾਂ ਵਿੱਚ ਵੀ ਇਸ ਮਹਾਂਮਾਰੀ ਦੇ ਫੈਲਣ ਦਾ ਖਤਰਾ ਵਧ ਜਾਏਗਾ।

ਡਾ. ਬਲਦੇਵ ਸਿਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਆਧੁਨਿਕ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਮਰ ਜਾਂਦੇ ਹਨ ਤੇ ਅਗਲੀ ਫ਼ਸਲ ਲਈ ਜਿਆਦਾ ਖਾਦ ਅਤੇ ਜ਼ਿਆਦਾ ਪਾਣੀ ਦੀ ਜ਼ਰੂਰਤ ਹੁੰਦੀ ਹੈ, ਜਿਸ ਨਾਲ ਅਸੀਂ ਨਾਸਮਝੀ ਵਿੱਚ ਆਪਣਾ ਹੀ ਨੁਕਸਾਨ ਕਰ ਰਹੇ ਹਾਂ। ਮੀਟਿੰਗ ਵਿੱਚ ਖੇਤੀ ਮਸ਼ੀਨਰੀ ਦੀ ਵਰਤੋੋਂ ਅਤੇ ਪਰਾਲੀ ਨੂੰ ਅੱਗ ਨਾਲ ਲਗਾਉਣ ਲਈ ਉਤਸ਼ਾਹਿਤ ਕਰਨ ਸੰਬੰਧੀ ਖੇਤੀਬਾੜੀ ਵਿਭਾਗ ਵੱਲੋੋਂ ਤਿਆਰ ਕੀਤੀ ਵੀਡੀਓ ਵੀ ਦਿਖਾਈ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਵੱਲੋੋਂ ਪਿਛਲੇ ਦੋੋ-ਤਿੰਨ ਸਾਲਾਂ ਤੋੋਂ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ , ਜਿਨਾਂ ਵਿੱਚ ਬਲਜੀਤ ਸਿੰਘ ਉੱਪਲੀ, ਨਿਰਮਲ ਸਿੰਘ ਕੋੋਠੇ ਸੁਰਜੀਤਪੁਰਾ ਕੋੋਠੇ, ਰਾਜਵਿੰਦਰ ਸਿੰਘ ਵਜੀਦਕੇ ਕਲਾਂ, ਭੋੋਜਰਾਜ ਬਾਵਾ ਫਰਵਾਹੀ, ਨਾਜਰ ਸਿੰਘ ਬੱਲੋੋਕੇ, ਬੰਤਾ ਸਿੰਘ ਤਾਜੋੋਕੇ, ਲਖਵਿੰਦਰ ਸਿੰਘ ਕਲਾਲਮਾਜਰਾ, ਸੁਖਦੇਵ ਸਿੰਘ ਬਰਨਾਲਾ ਤੇ ਹੋੋਰ 25 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਸੰਦਾਂ ਤੋਂ ਇਲਾਵਾ ਕਿਸਾਨੀ ਸਬੰਧੀ ਹੋਰ ਆ ਰਹੀਆਂ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਗਿਆ। ਜਿਨਾਂ ‘ਤੇ ਗੌਰ ਕਰਦਿਆਂ ਸ਼੍ਰੀ ਫੂਲਕਾ ਵੱਲੋਂ ਕਿਸਾਨਾਂ ਨੂੰ ਭਰੋਸਾ ਦਵਾਇਆ ਗਿਆ ਕਿ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਸਰਕਾਰ ਦੇ ਧਿਆਨ ਵਿੱਚ ਜਲਦ ਹੀ ਲਿਆਦਾਂ ਜਾਵੇਗਾ।

ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਬੇਅੰਤ ਸਿੰਘ, ਤਰੁਨ ਕੁਮਾਰ ਅਤੇ ਸੁਨੀਤਾ ਰਾਣੀ ਹਾਜ਼ਰ ਸਨ।