ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 18 ਤੋਂ 23 ਅਕਤੂਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ

VISHESH SARANGAL
ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੀ ਹਦਾਇਤ
ਨਵਾਂਸ਼ਹਿਰ, 16 ਅਕਤੂਬਰ 2021
ਦੀਵਾਲੀ ਦੇ ਮੌਕੇ ’ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 18 ਅਕਤੂਬਰ 2021 ਤੋਂ 23 ਅਕਤੂਬਰ 2021 ਸ਼ਾਮ 5 ਵਜੇ ਤੱਕ ਦਫ਼ਤਰੀ ਕੰਮ ਦੇ ਸਮੇਂ ਦੌਰਾਨ ਸਬ-ਡਵੀਜ਼ਨ ਵਾਈਜ਼ ਆਪਣੀਆਂ ਦਰਖ਼ਾਸਤਾਂ ਨੇੜੇ ਦੇ ਸੇਵਾ ਕੇਂਦਰ ਵਿਖੇ ਦੇ ਸਕਦੇ ਹਨ।

ਹੋਰ ਪੜ੍ਹੋ :-ਪਾਰਸ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਸਮਰਪਿਤ ਸਿਹਤ ਸੰਭਾਲ ਗਰੁੱਪ ‘ਹੌਂਸਲਾ’ ਦੀ ਸ਼ੁਰੂਆਤ

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਨਿਸਚਿਤ ਕੀਤੇ ਗਏ ਸਮੇਂ ਦੌਰਾਨ ਪ੍ਰਾਪਤ ਹੋਈਆਂ ਦਰਖ਼ਾਸਤਾਂ ਨੂੰ ਹੀ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਮਿਤੀ 25 ਅਕਤੂਬਰ 2021 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਾਟਰੀ ਸਿਸਟਮ ਰਾਹੀਂ ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਿਆ ਜਾਵੇਗਾ। ਉਨਾਂ ਕਿਹਾ ਕਿ ਜਿਨਾਂ ਵਿਅਕਤੀਆਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ, ਸਿਰਫ ਉਹ ਵਿਅਕਤੀ ਹੀ ਪਟਾਕੇ ਵੇਚਣ ਲਈ ਅਧਿਕਾਰਤ ਹੋਣਗੇ। ਉਨਾਂ ਕਿਹਾ ਕਿ ਮਿੱਥੇ ਸਮੇਂ ਤੋਂ ਬਾਅਦ ਪ੍ਰਾਪਤ ਦਰਖ਼ਾਸਤਾਂ ਰੱਦ ਮੰਨੀਆਂ ਜਾਣਗੀਆਂ।