ਦਿਵਿਆਂਗ ਪ੍ਰਾਰਥੀਆਂ ਦੇ ਉਚੇਰੇ ਭਵਿੱਖ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ

punjab govt logo

ਬਰਨਾਲਾ, 9 ਸਤੰਬਰ

ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਆਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਦਿਵਿਆਂਗ ਬੋਰੋਜ਼ਗਾਰ ਪ੍ਰਾਰਥੀਆਂ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ, ਜਿਵੇਂ ਕਿ ਪ੍ਰਾਰਥੀ ਘਰ ਬੈਠੇ ਪੰਜਾਬ ਸਰਕਾਰ ਦੁਆਰਾ ਬਣਾਏ ਪੋਰਟਲ www.pgrkam.com ’ਤੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਉਪਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਣ ’ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ’ਤੇ ਕਾਲ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਰੀਅਰ ਕਾਊਂਸਲਰ ਵੱਲੋਂ ਇਨ੍ਹਾਂ ਪ੍ਰਾਰਥੀਆਂ ਦੀ ਕਾਊਂਸÇਲੰਗ ਕਰਕੇ ਉਨ੍ਹਾਂ ਨੂੰ ਕਰੀਅਰ ਗਾਈਡੈਂਸ ਦਿੱਤੀ ਜਾਂਦੀ ਹੈ ਅਤੇ ਨੌਕਰੀਆਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ।