ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ।

Daljit Singh Cheema SAD

ਚੰਡੀਗੜ੍ਹ 22 ਅਕਤੂਬਰ 2021

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਤੇ ਸ. ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਡੇਰਾਬਾਬਾ ਨਾਨਕ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ ਦੋਵੇਂ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 76 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਹੋਰ ਪੜ੍ਹੋ :-ਘੱਟ ਗਿਣਤੀ ਵਰਗ ਅਤੇ ਕਮਜੋਰ ਵਰਗਾਂ ਦੀਆਂ ਸਕੀਮਾਂ ਨੂੰ ਮੁੜ ਸ਼ੁਰੂ ਕਰਵਾਉਣ ਸੰਬੰਧੀ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ