ਅੰਮ੍ਰਿਤਸਰ 24 ਅਕਤੂਬਰ —
ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਵਲੋਂ 26 ਅਕਤੂਬਰ 2021 ਨੂੰ ਰੋਜ਼ਗਾਰ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਰੈਕਸਾ ਸਕਿਊਰਟੀ ਅਤੇ ਕੇ.ਐਫ.ਸੀ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ। ਉਨ੍ਹਾ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਦੌਰਾਨ ਰੈਕਸਾ ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਸਬੰਧੀ ਉਮੀਦਵਾਰ ਦਾ ਘੱਟੋ-ਘੱਟ ਦਸਵੀਂ ਪਾਸ, ਕੱਦ 167 ਸੈਂਟੀ ਮੀਟਰ ਜਾਂ ਵੱਧ, ਵਜ਼ਨ 55 ਕਿਲੋ ਜਾਂ ਵੱਧ ਅਤੇ ਉਮਰ 18 ਤੋਂ 35 ਸਾਲ ਹੋਣੀ ਜਰੂਰੀ ਹੈ। ਇਸ ਤੋਂ ਇਲਾਵਾ ਕੇ.ਐਫ.ਸੀ ਵਿੱਚ ਚੋਣ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ ਬਾਰਵੀ ਜਾਂ ਗਰੈਜੁਏਟ ਅਤੇ ਉਮਰ 18 ਤੋਂ 25 ਸਾਲ ਦੇ ਵਿੱਚ ਹੋਣੀ ਚਾਹੀਦੀ ਹੈ।
ਹੋਰ ਪੜ੍ਹੋ :-ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ-ਡਾ. ਵੇਰਕਾ
ਇਹ ਰੋਜ਼ਗਾਰ ਕੈਂਪ 26 ਅਕਤੂਬਰ 2021 ਨੂੰ ਸਵੇਰੇ 10.00 ਤੋਂ ਦੁਪਹਿਰ 2.00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਜ਼ਿਲ੍ਹਾ ਅਦਾਲਤਾਂ, ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਵੱਧ ਵੱਧ ਗਿਣਤੀ ਵਿੱਚ ਭਾਗ ਲੈਣ ਲਈ ਕਿਹਾ। ਇਸ ਰੋਜ਼ਗਾਰ ਕੈਂਪ ਬਾਰੇ ਹੋਰ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਦੇ ਮੋਬਾਇਲ ਨੰਬਰ 99157-89068 ਤੇ ਸੰਪਰਕ ਕੀਤਾ ਜਾ ਸਕਦਾ ਹੈ।

English






