ਪੇਂਡੂ ਖੇਤਰ ਵਿੱਚ ਹਰ ਨਵੇਂ ਘਰ ਲਈ ਟੂਟੀ ਵਾਲੇ ਪਾਣੀ ਦੇ ਕੁਨੈਕਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਮੋਹਾਲੀ, 26 ਅਕਤੂਬਰ 2021
ਟੂਟੀ ਵਾਲੇ ਪਾਣੀ ਦੇ ਕੁਨੈਕਸ਼ਨ ਸਕੀਮ ਅਧੀਨ ਹਰੇਕ ਪੇਂਡੂ ਘਰ ਨੂੰ ਕਵਰ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਮੰਗਲਵਾਰ ਨੂੰ ਆਗਾਮੀ ਨਹਿਰੀ ਜਲ ਆਧਾਰਤ ਵਾਟਰ ਪ੍ਰੋਜੈਕਟਾਂ ਲਈ ਸੂਰਜੀ ਊਰਜਾ ਅਧਾਰਤ ਜਲ ਸਪਲਾਈ ਪ੍ਰਣਾਲੀਆਂ ਵਰਗੀਆਂ ਤਕਨੀਕੀ ਪਹਿਲਕਦਮੀਆਂ ਉਤੇ ਜ਼ੋਰ ਦਿੱਤਾ।
ਹੋਰ ਪੜ੍ਹੋ :-11 ਪੰਜਾਬ ਬਟਾਲਿਅਨ ਵੱਲੋਂ 7 ਦਿਨਾਂ ਦੇ ਐਨ.ਸੀ.ਸੀ. ਕੈਂਪ ਦਾ ਆਯੋਜਨ ਕਰਵਾਇਆ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ (ਡੀਡਬਲਿਊਐਸਐਮ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਕਾਲੀਆ ਨੇ ਕਿਹਾ ਕਿ ਘੱਟੋ-ਘੱਟ 20 ਘਰਾਂ ਜਾਂ 100 ਵਿਅਕਤੀਆਂ ਦੀ ਰਿਹਾਇਸ਼ ਵਾਲੀਆਂ ਥਾਵਾਂ ਨੂੰ ਟੂਟੀ ਵਾਲਾ ਪਾਣੀ ਸਕੀਮ ਅਧੀਨ ਕਵਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨਿਗਰਾਨੀ ਪ੍ਰੋਟੋਕੋਲ ਅਨੁਸਾਰ ਫੀਲਡ ਟੈਸਟਿੰਗ ਕਿੱਟਾਂ ਅਤੇ ਪ੍ਰਯੋਗਸ਼ਾਲਾਵਾਂ ਰਾਹੀਂ ਪਾਣੀ ਦੀ ਗੁਣਵੱਤਾ ਦੇ ਬੁਨਿਆਦੀ ਢਾਂਚੇ ਅਤੇ ਨਿਯਮਤ ਪਾਣੀ ਦੀ ਗੁਣਵੱਤਾ ਦੀ ਨਿਗਰਾਨੀ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇੰਟੈਗਰੇਟਿਡ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਆਈ.ਐਮ.ਆਈ.ਐਸ.) ਰਾਹੀਂ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਨਵੇਂ ਪੇਂਡੂ ਘਰ ਵਿੱਚ ਟੂਟੀ ਵਾਲਾ ਪਾਣੀ ਦਾ ਕੁਨੈਕਸ਼ਨ ਹੋਣਾ ਚਾਹੀਦਾ ਹੈ ਅਤੇ ਹਰੇਕ ਘਰ ਨੂੰ ਲੋੜੀਂਦੀ ਮਾਤਰਾ ਵਿੱਚ ਪਾਣੀ ਯਾਨੀ 70 ਐਲਪੀਸੀਡੀ ਪਾਣੀ ਪ੍ਰਦਾਨ ਕਰਨਾ ਚਾਹੀਦਾ ਹੈ। ਪਾਣੀ ਦੀ ਗੁਣਵੱਤਾ ਪੀਣ ਯੋਗ ਹੋਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਫੰਕਸ਼ਨਲ ਹਾਊਸ ਟੈਪ ਕੁਨੈਕਸ਼ਨ (ਐਫਐਚਟੀਸੀ) ਦੇ ਰੁਤਬੇ ਨੂੰ ਬਰਕਰਾਰ ਰੱਖਣ ਲਈ ਹਰੇਕ ਨਵੇਂ ਘਰ ਨੂੰ ਪਾਣੀ ਦਾ ਕੁਨੈਕਸ਼ਨ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕਾਰਜਕਾਰੀ ਇੰਜਨੀਅਰ, ਡਿਵੀਜ਼ਨ ਨੰਬਰ 3, ਐਸ.ਏ.ਐਸ. ਨਗਰ ਨੂੰ ਇਸ ਅਨੁਸਾਰ ਨਿਗਰਾਨੀ ਕਰਨ ਅਤੇ ਲੋੜ ਪੈਣ ‘ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡੀ.ਡੀ.ਪੀ.ਓ ਐਸ.ਏ.ਐਸ.ਨਗਰ ਨੂੰ ਹਦਾਇਤ ਕੀਤੀ ਗਈ ਕਿ ਪਿੰਡ ਪੱਧਰ ‘ਤੇ ਖਰਚ ਨਾ ਕੀਤੇ ਗਏ 15ਵੇਂ ਐਫਸੀ ਫੰਡਾਂ ਦੀ ਵਰਤੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇ।
ਸ਼੍ਰੀਮਤੀ ਕਾਲੀਆ ਨੇ ਪੇਂਡੂ ਖੇਤਰਾਂ ਵਿੱਚ ਸਵੱਛਤਾ ਅਤੇ ਡਰੇਨੇਜ ਸਿਸਟਮ ਨੂੰ ਯਕੀਨੀ ਬਣਾਉਣ ਲਈ ਸਵੱਛ ਭਾਰਤ ਮਿਸ਼ਨ ਨੂੰ ਲਾਗੂ ਕਰਨ ਉਤੇ ਵੀ ਜ਼ੋਰ ਦਿੱਤਾ।

English






