ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੰਯੁਕਤ ਰਾਸ਼ਟਰ ਦਿਵਸ ਮਨਾਇਆ

United Nations Day
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੰਯੁਕਤ ਰਾਸ਼ਟਰ ਦਿਵਸ ਮਨਾਇਆ
ਮੋਹਾਲੀ, 26 ਅਕਤੂਬਰ 2021
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ “ਪੈਨ ਇੰਡੀਆ ਆਊਟਰੀਚ ਅਤੇ ਅਵੇਅਰਨੈੱਸ ਪ੍ਰੋਗਰਾਮ” ਅਧੀਨ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਆਰ.ਐਸ. ਰਾਏ ਦੀ ਰਹਿਨੁਮਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ, ਐਸ.ਏ.ਐਸ. ਨਗਰ ਵਿਖੇ ‘ਯੂਨਾਈਟਿਡ ਨੇਸ਼ਨਜ਼ ਡੇਅ’ ਮਨਾਇਆ ਗਿਆ, ਜਿਸ ਵਿੱਚ ਗੁਰੂ ਆਸਰਾ ਟਰੱਸਟ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।

ਹੋਰ ਪੜ੍ਹੋ :-ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਬਲਜਿੰਦਰ ਸਿੰਘ ਮਾਨ ਨੇ ਵਿਦਿਆਰਥੀਆਂ ਨੂੰੰ ਸੰਬੋਧਨ ਕਰਦਿਆਂ ਦੱਸਿਆ ਕਿ ਦੂਜੇ ਵਿਸ਼ਵ ਯੁੱਧ ਵਿਚ ਹੋਏ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਾਅਦ ਸਾਲ 1945 ਵਿੱਚ ਵਿਸ਼ਵ ਦੇ 50 ਦੇਸ਼ਾਂ ਨੇ ਮਿਲ ਕੇ ਇਕ ਸੰਘ ਦਾ ਗਠਨ ਕੀਤਾ, ਜਿਸ ਦਾ ਮੰਤਵ ਭਵਿੱਖ ਵਿੱਚ ਹੋਣ ਵਾਲੀਆਂ ਜੰਗਾਂ ਨੂੰ ਰੋਕਣਾ, ਅੰਤਰ-ਰਾਸ਼ਟਰੀ ਪੱਧਰ ਉਤੇ ਸ਼ਾਂਤੀ ਦੀ ਬਹਾਲੀ ਅਤੇ ਸੁਰੱਖਿਆ, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਅੰਤਰ-ਰਾਸ਼ਟਰੀ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ, ਜੋ 24 ਅਕਤੂਬਰ ਤੋਂ ਅੰਤਰ-ਰਾਸ਼ਟਰੀ ਪੱਧਰ ਉਤੇ ਲਾਗੂ ਹੋਇਆ ਸੀ। ਇਸ ਲਈ ਹਰ ਸਾਲ 24 ਅਕਤੂਬਰ ਨੂੰ ‘ਯੂਨਾਈਟਿਡ ਨੇਸ਼ਨਜ਼ ਡੇਅ’ ਮਨਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਆਪਸ ਵਿੱਚ ਮਿਲ-ਜੁਲ ਕੇ ਕੰਮ ਕਰਨ ਦੀ ਭਾਵਨਾ ਨੂੰ ਪ੍ਰਫੁੱਲਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਅਜੋਕੇ ਸਮਾਜ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਦਾ ਡਟ ਕੇ ਸਾਹਮਣਾ ਕੀਤਾ ਜਾ ਸਕੇ।