ਫਾਜ਼ਿਲਕਾ, 28 ਅਕਤੂਬਰ 2021
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਵੱਲੋਂ ਰੋਸ ਪ੍ਰਦਰਸ਼ਨ ਵਿਚ ਵਾਧਾ ਕਰਦੇ ਹੋਏ 29 ਅਕਤੂਬਰ ਨੂੰ ਰੋਸ/ਪੈਦਲ ਸੜਕ ਮਾਰਚ ਕੱਢਣ ਦਾ ਫੈਸਲਾ ਲਿਆ ਗਿਆ ਹੈ। ਸੂਬਾ ਬਾਡੀ ਦੇ ਲਏ ਗਏ ਫੈਸਲੇ ਦੀ ਪਾਲਣਾ ਕਰਦਿਆਂ ਪੀ.ਐਸ.ਐਮ.ਐਸ.ਯੂ. ਜ਼ਿਲ੍ਹਾ ਫਾਜ਼ਿਲਕਾ ਵੱਲੋਂ ਇਹ ਰੋਸ ਪੈਦਲ ਮਾਰਚ ਕੱਢਿਆ ਜਾਵੇਗਾ। ਇਸ ਰੋਸ ਮਾਰਚ ਸਬੰਧੀ ਸਰਪ੍ਰਸਤ ਸ੍ਰੀ ਵਰਿੰਦਰ ਸ਼ਰਮਾ, ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਵੱਲੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਜੀ ਨੂੰ ਪੱਤਰ ਦੇ ਕੇ ਜਾਣੂੰ ਕਰਵਾਇਆ ਗਿਆ।
ਹੋਰ ਪੜ੍ਹੋ :-ਸਿਹਤ ਵਿਭਾਗ ਵੱਲੋਂ ਦੋ ਕਰੋੜ ਲੋਕਾਂ ਦਾ ਕੋਰੋਨਾ ਟੀਕਾਕਰਨ ਹੋਣ ਤੇ ਸਿਹਤ ਅਧਿਕਾਰੀਆਂ ਦਾ ਸਨਮਾਨ
ਇਸ ਮੌਕੇ ਸ. ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ, ਸਰਪ੍ਰਸਤ ਸ੍ਰੀ ਵਰਿੰਦਰ ਸ਼ਰਮਾ, ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਇਹ ਰੋਸ ਮਾਰਚ ਡੀ.ਸੀ. ਦਫਤਰ ਤੋਂ ਬੱਤੀ ਵਾਲਾ ਚੌਂਕ ਤੋਂ ਹੁੰਦਾ ਹੋਇਆ ਸ਼ਾਸਤਰੀ ਚੌਂਕ, ਘੰਟਾ ਘਰ, ਮਾਰੀਆ ਬਜਾਰ, ਪਟਵਾਰ ਖਾਣਾ ਤੋਂ ਡੀ.ਸੀ. ਦਫਤਰ ਵਿਖੇ ਜਾ ਕੇ ਖਤਮ ਹੋਵੇਗਾ।29 ਅਕਤੂਬਰ ਨੂੰ ਕੱਢੇ ਜਾਣ ਵਾਲੇ ਰੋਸ ਮਾਰਚ ਸਬੰਧੀ ਅੱਜ ਜਥੇਬੰਦੀ ਵੱਲੋਂ ਜਿਥੇ ਤਿਆਰੀਆਂ ਕੀਤੀਆਂ ਗਈਆਂ ਉਥੇ ਸਰਕਾਰ ਖਿਲਾਫ ਰੋਸ ਮੁਜਾਹਰਾ ਵੀ ਕੀਤਾ ਗਿਆ ਕਿਉਂਕਿ ਸਰਕਾਰ ਮੁਲਾਜਮਾਂ ਦੀਆਂ ਮੰਗਾਂ ਪ੍ਰਤੀ ਧਿਆਨ ਨਹੀਂ ਦੇ ਰਹੀ।
ਰੋਸ ਮਾਰਚ ਵਿਚ ਸਮੂਹ ਕਲੈਰੀਕਲ ਕਾਮਿਆਂ ਵੱਲੋਂ ਹੱਥ `ਚ ਤਖਤੀਆਂ ਫੜ ਕੇ ਸਰਕਾਰ ਖਿਲਾਫ ਨਾਅਰੇਬਾਰੀ ਕੀਤੀ ਜਾਵੇਗੀ ਤਾਂ ਜ਼ੋ ਸਰਕਾਰ ਤੱਕ ਮੁਲਾਜਮਾਂ ਦੀ ਜਾਇਜਾਂ ਹੱਕਾਂ ਦੀ ਆਵਾਜ ਪਹੁੰਚ ਸਕੇ ਤੇ ਮੁਲਾਜਮਾਂ ਨੂੰ ਬਣਦੇ ਹੱਕ ਮਿਲ ਸਕਣ।ਪੇਅ ਕਮਿਸ਼ਨ ਦਰੁਸਤ ਕਰਵਾਉਣਾ, 2016 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਨੂੰ ਵੀ ਬਣਦਾ ਹੱਕ, ਕੱਚੇ ਮੁਲਾਜਮਾਂ ਨੂੰ ਪੱਕਾ ਕਰਨਾ, ਬਾਰਡਰ ਏਰੀਆ ਭੱਤਾ ਆਦਿ ਹੱਕੀ ਮੰਗਾਂ ਨੂੰ ਪੁਰਾ ਕਰਵਾਉਣ ਲਈ ਹੀ ਕਾਮਿਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਲੇਡੀ ਵਿੰਗ ਵੀਨਾ ਰਾਣੀ, ਮੀਤ ਪ੍ਰਧਾਨ ਗੌਰਵ ਬਤਰਾ, ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਮੀਤ ਪ੍ਰੈਸ ਸਕੱਤਰ ਸੁਮਿਤ ਕੁਮਾਰ, ਸਕੱਤਰ ਸੰਦੀਪ ਸਿੰਘ, ਅਜੈ ਕੰਬੋਜ਼, ਜ਼ਸਵਿੰਦਰ ਸਿੰਘ, ਅੰਕਿਤ ਕੁਮਾਰ, ਸੁਖਵਿੰਦਰ ਸਿੰਘ, ਮਨਤਿੰਦਰ ਸਿੰਘ, ਸੁਨੀਲ ਕੁਮਾਰ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ, ਰਾਬਿਆ, ਪ੍ਰਦੀਪ ਸ਼ਰਮਾ, ਰਾਮ ਰਤਨ, ਰਾਕੇਸ਼, ਸੁਨੀਲ ਗਰੋਵਰ, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਗੁਰਸ਼ਾਂਤ ਬੱਬਰ, ਪਰਮਜੀਤ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਜ਼ਿਲ੍ਹਾ ਜਨਰਲ ਸਕੱਤਰ

English





