ਕਿਹਾ, ਪੰਜਾਬ ਸਰਕਾਰ ਸੂਬੇ ਦੀ ਅਮੀਰ ਖੇਡ ਵਿਰਾਸਤ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਵਚਨਬੱਧ
ਜਲੰਧਰ, 31 ਅਕਤੂਬਰ 2021
ਖੇਡ ਮੰਤਰੀ ਪੰਜਾਬ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਾਲ ਤੋਂ ਸੁਰਜੀਤ ਹਾਕੀ ਸੋਸਾਇਟੀ ਲਈ ਬਜਟ ਉਪਬੰਧ ਕਰਨ ਲਈ ਸੰਭਾਵਨਾਵਾਂ ਨੂੰ ਤਲਾਸ਼ ਕੀਤਾ ਜਾਵੇਗਾ।
ਹੋਰ ਪੜ੍ਹੋ :-01 ਟਰੱਕ 02 ਕੈਂਟਰ ਸਮੇਤ ਵੱਖ-ਵੱਖ ਬ੍ਰਾਂਡ ਦੀ ਸ਼ਰਾਬ ਦੀਆਂ 3959 ਪੇਟੀਆਂ ਬ੍ਰਾਮਦ
ਸੁਰਜੀਤ ਹਾਕੀ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ.ਪਰਗਟ ਸਿੰਘ ਵਲੋਂ ਸੋਸਾਇਟੀ ਦੁਆਰਾ ਹਾਕੀ ਦੀ ਖੇਡ ਨੂੰ ਪ੍ਰਫੁਲਿੱਤ ਕਰਨ ਲਈ ਕੀਤੇ ਜਾ ਰਹੇ ਅਣੱਥਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੋਸਾਇਟੀ ਵੱਲੋਂ ਇਸ ਖੇਡ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਯਤਨਾਂ ਨੂੰ ਮਾਨਤਾ ਦਿੰਦੀ ਹੈ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਉਪਰਾਲਿਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਿੱਖ ਵਿੱਚ ਇਸ ਲਈ ਬਜਟ ਉਪਬੰਧ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਸ੍ਰ.ਪਰਗਟ ਸਿੰਘ ਵੱਲੋਂ ਹਾਕੀ ਦੀ ਖੇਡ ਨੂੰ ਹੋਰ ਪ੍ਰਫੁਲਿੱਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਤਸ਼ਾਹਿਤ ਕਰਨ ਲਈ 31 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਗਤੀਵਿਧੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ।
ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਇਹ ਖੇਡ ਗਤੀਵਿਧੀਆਂ ਨੌਜਵਾਨਾਂ ਦੀ ਅਥਾਹ ਊਰਜਾ ਸ਼ਕਤੀ ਨੂੰ ਖੇਡਾਂ ਦੇ ਖੇਤਰ ਵਿੱਚ ਉਸਾਰੂ ਪਾਸੇ ਲਗਾਉਣ ਵਿੱਚ ਮਦਦਗਾਰ ਸਿੱਧ ਹੋਣਗੀਆਂ।
ਸੋਸਾਇਟੀ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸੁਰਜੀਤ ਹਾਕੀ ਸੋਸਾਇਟੀ ਨੇ ਦੇਸ਼ ਵਿੱਚ ਪੈਦਾ ਹੋਏ ਮਹਾਨ ਉਲੰਪੀਅਨ ਵਲੋਂ ਸਿਰਜੀ ਗਈ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਅਣਥੱਕ ਯਤਨ ਕੀਤੇ ਹਨ । ਉਨਾਂ ਇਹ ਵੀ ਕਿਹਾ ਕਿ ਇਸ ਜਿੱਤ ਨੇ ਕੌਮੀ ਖੇਡ ਨੂੰ ਮੁੜ ਸੁਰਜੀਤ ਕਰਨ ਲਈ ਮੁਹਿੰਮ ਦੀ ਨੀਂਹ ਰੱਖ ਦਿੱਤੀ ਹੈ। ਕੈਬਨਿਟ ਮੰਤਰੀ ਨੇ ਸੁਰਜੀਤ ਹਾਕੀ ਸੋਸਾਇਟੀ ਨੂੰ ਇਨਾਮ ਦੀ ਰਾਸ਼ੀ ਲਈ 5 ਲੱਖ ਰੁਪਏ ਦੇਣ ਲਈ ਗਾਖਲ ਗਰੁੱਪ ਖਾਸ ਕਰਕੇ ਅਮੋਲਕ ਸਿੰਘ ਗਾਖਲ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

English






