ਭੋਜਨ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਢੱੁਕਵੇਂ ਉਪਰਾਲੇ ਕਰ ਰਿਹਾ ਸਿਹਤ ਵਿਭਾਗ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ

ਸਿਵਲ ਸਰਜਨ ਨੇ ਮੌਕੇ ’ਤੇ ਗੁਣਵੱਤਾ ਜਾਂਚ ਕਰਨ ਵਾਲੀ ਭੋਜਨ ਸੁਰੱਖਿਆ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਨਵਾਂਸ਼ਹਿਰ, 2 ਨਵੰਬਰ 2021:- ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਭੋਜਨ ਗੁਣਵੱਤਾ ਨੂੰ ਯਜੀਨੀ ਬਣਾਉਣ ਲਈ ਢੁੱਕਵੇਂ ਉਪਰਾਲੇ ਕਰ ਰਿਹਾ ਹੈ।
ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਅੱਜ ਅਤਿ ਆਧੁਨਿਕ ਉਪਕਰਣਾਂ ਨਾਲ ਲੈਸ ਖੁਰਾਕ ਸੁਰੱਖਿਆ ਵੈਨ ਨੂੰ ਜ਼ਿਲ੍ਹੇ ਵਿਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਵੈਨ ਵਿੱਚ ਮੌਕੇ ਉੱਤੇ ਹੀ ਭੋਜਨ ਦੇ ਗੁਣਵੱਤਾ ਮਾਪਦੰਡਾਂ ਦੀ ਜਾਂਚ ਕਰਨ ਦੀ ਸਮਰੱਥਾ ਹੈ। ਇਹ ਵੈਨ 2 ਨਵੰਬਰ ਤੋਂ 30 ਨਵੰਬਰ ਤੱਕ ਜ਼ਿਲ੍ਹੇ ਅੰਦਰ ਭੋਜਨ ਪਦਾਰਥਾਂ ਦੇ ਸੈਂਪਲ ਲੈ ਕੇ ਉਨ੍ਹਾਂ ਦੀ ਗੁਣਵੱਤਾ ਬਾਰੇ ਲੋਕਾਂ ਨੂੰ ਜਾਣੂ ਕਰਵਾਏਗੀ। ਭੋਜਨ ਦੀ ਗੁਣਵੱਤਾ ਦੀ ਜਾਂਚ ਕਰਵਾਉਣ ਲਈ ਇਛੁੱਕ ਕੋਈ ਵੀ ਵਿਅਕਤੀ ਨੂੰ 50 ਰੁਪਏ ਦਾ ਭੁਗਤਾਨ ਕਰਨਾ ਪਵੇਗਾ।
ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੁਹਿੰਮ ਵੱਡੇ ਪੱਧਰ ਉੱਤੇ ਮਿਲਾਵਟਖੋਰਾਂ ਦਾ ਪਰਦਾਫਾਸ਼ ਕਰਨ ਲਈ ਕਾਰਗਰ ਸਿੱਧ ਹੋਵੇਗੀ, ਕਿਉਂਕਿ ਇਸ ਮੁਹਿੰਮ ਰਾਹੀਂ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਉਹ ਮਿਲਾਵਟੀ ਭੋਜਨ ਖਾ ਰਹੇ ਹਨ ਜਾਂ ਨਹੀਂ ਅਤੇ ਇਸ ਤਰ੍ਹਾਂ ਜ਼ਿਲ੍ਹੇ ਦੇ ਲੋਕ ਸੁਰੱਖਿਅਤ ਅਤੇ ਮਿਆਰੀ ਭੋਜਨ ਪ੍ਰਾਪਤ ਕਰ ਸਕਣਗੇ। ਸਿਹਤ ਵਿਭਾਗ ਕੋਰੋਨਾ ਮਹਾਂਮਾਰੀ ਦੌਰਾਨ ਵੀ ਜ਼ਿਲੇ੍ਹ ਭਰ ਦੇ ਲੋਕਾਂ ਨੂੰ ਸਾਫ ਸੁਥਰਾ ਅਤੇ ਮਿਆਰੀ ਖਾਣਾਂ, ਖਾਦ -ਪਦਾਰਥ ,ਫਲ –ਸਬਜੀਆਂ, ਦੁੱਧ ਅਤੇ ਦੁੱਧ ਦੇ ਪਦਾਰਥ ਆਦਿ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ। ਇਸ ਵੈਨ ਦੀ ਮਦਦ ਨਾਲ ਲੋਕਾਂ ਨੂੰ ਮੌਕੇ ਉੱਤੇ ਹੀ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਮਿਆਰ ਦਾ ਪਤਾ ਲੱਗ ਸਕਦਾ ਹੈ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਭੋਜਨ ਸੁਰੱਖਿਆ ਉੱਤੇ ਕੇਂਦਰਿਤ ਹੈ, ਇਸ ਲਈ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ-ਨਾਲ ਵੈਨ ਰਾਹੀਂ ਭੋਜਨ ਪਦਾਰਥਾਂ ਦੇ ਨਮੂਨੇ ਲੈ ਕੇ ਗੁਣਵੱਤਾ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ :- ਡੀ.ਸੀ. ਤੇ ਸੀ.ਪੀ. ਵੱਲੋਂ ਕਾਦੀਆਂ ਮਾਈਨਿੰਗ ਸਾਈਟ ਦੀ ਅਚਨਚੇਤ ਚੈਕਿੰਗ

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ ਜਸਦੇਵ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ ਬਲਵਿੰਦਰ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਰਾਕੇਸ਼ ਚੰਦਰ, ਸਹਾਇਕ ਕਮਿਸ਼ਨਰ ਫੂਡ ਮਨੋਜ ਖੋਸਲਾ, ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਜਗਤ ਰਾਮ, ਡਿਪਟੀ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਤਰਸੇਮ ਲਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਭੋਜਨ ਸੁਰੱਖਿਆ ਅਫਸਰ ਬਿਕਰਮਜੀਤ ਸਿੰਘ, ਦਿਨੇਸ਼ਜੋਤ ਸਿੰਘ ਅਤੇ ਹੈਲਥ ਇੰਸਪੈਕਟਰ ਸਲੰਿਦਰ ਸਿੰਘ, ਹਾਜ਼ਰ ਸਨ।