ਨਾਇਬ ਤਹਿਸੀਲਦਾਰ ਫ਼ਾਜ਼ਿਲਕਾ ਨੇ ਚੋਣ ਬੂਥਾਂ ਦੀ ਕੀਤੀ ਚੈਕਿੰਗ  

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰੇਕ ਵਿਅਕਤੀ ਨੂੰ ਵੋਟ ਬਣਾਉਣ ਦੀ ਅਪੀਲ  
ਫ਼ਾਜ਼ਿਲਕਾ 7 ਨਵੰਬਰ  
   ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਇਬ ਤਹਿਸੀਲਦਾਰ ਫ਼ਾਜ਼ਿਲਕਾ ਰਾਕੇਸ਼ ਅਗਰਵਾਲ ਨੇ ਵੱਖ-ਵੱਖ ਚੋਣ ਬੂਥਾਂ ਦੀ ਚੈਕਿੰਗ ਕੀਤੀ।
   ਨਾਇਬ ਤਹਿਸੀਲਦਾਰ ਫਾਜ਼ਿਲਕਾ ਨੇ ਦੱਸਿਆ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਅੱਜ ਵੱਖ-ਵੱਖ ਬੂਥਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੂਥਾਂ ਉਪਰ ਨਵੀਆਂ ਵੋਟਾਂ ਬਣਾਉਣ, ਪੁਰਾਣੀਆਂ ਵੋਟਾਂ ਕਟਵਾਉਣ, ਵੋਟਾਂ ਵਿੱਚ ਸੋਧ ਕਰਾਉਣ ਸਬੰਧੀ ਆਦਿ ਕੰਮ ਚੱਲ ਰਿਹਾ ਹੈ ਜਿਸ ਲਈ ਲੋਕਾਂ ਨੂੰ ਅਪੀਲ ਵੀ ਕੀਤੀ ਜਾਂਦੀ ਹੈ ਕਿ ਉਹ ਆਪਣੀਆਂ ਵੋਟ ਵਿੱਚ ਜ਼ਰੂਰੀ ਸੋਧਾਂ ਕਰਵਾਉਣ।
ਉਨ੍ਹਾਂ ਦੱਸਿਆ ਕਿ ਅੱਜ ਪਿੰਡ ਖੂਈਖੇੜਾ, ਥੇਹਕਲੰਦਰ ਅਤੇ ਬੋਦੀਵਾਲਾ ਪਿੱਥਾ ਵਿੱਚ ਚੈਕਿੰਗ ਕੀਤੀ ਗਈ ਜਿਥੇ ਸਾਰੇ ਬੀਐਲਓ ਹਾਜ਼ਰ ਸਨ।ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਵਿਅਕਤੀ 18 ਸਾਲ ਤੋਂ ਵੱਧ ਉਮਰ ਦਾ ਹੋ ਚੁੱਕਾ ਹੈ ਉਹ ਆਪਣੀ ਵੋਟ ਜ਼ਰੂਰ ਬਣਵਾਏ।