ਜ਼ਿਲ੍ਹੇ ਭਰ ’ਚ ਹੋਰ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆ ਸਬੰਧੀ ਪ੍ਰਾਰਥੀਆਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਦਿੱਤੀ ਜਾਵੇਗੀ ਅਗਾਊਂ ਜਾਣਕਾਰੀ
ਬਰਨਾਲਾ, 11 ਸਤੰਬਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੰਜਾਬ ਸਰਕਾਰ ਦੁਆਰਾ ਆਰੰਭੀ ਗਈ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ 7 ਤੋਂ 9 ਸਤੰਬਰ ਤੱਕ ਬਰਨਾਲਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ। ਜਿਸ ’ਚ 233 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਤੇੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਦਿੱਤੀ ਗਈ।

ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ਼੍ਰੀ ਆਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ’ਚ ਵੱਖ-ਵੱਖ ਕੰਪਨੀਆਂ ਜਿਨ੍ਹਾਂ ’ਚ ਸਟਾਰ ਹੈਲਥ, ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ, ਟ੍ਰਾਈਡੈਂਟ, ਪੁਖਰਾਜ ਅਤੇ ਐਲ.ਆਈ.ਸੀ. ਕੰਪਨੀ ਵੱਲੋਂ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਸ ਇੰਟਰਵਿਊ ’ਚ 315 ਪ੍ਰਾਰਥੀਆਂ ਨੇ ਭਾਗ ਲਿਆ ਗਿਆ, ਜਿਨ੍ਹਾਂ ਵਿੱਚੋਂ 233 ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਸ਼੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ’ਚ ਹੋਰ ਵੀ ਰੋਜ਼ਗਾਰ ਮੇਲੇ ਲਗਾਏ ਜਾਣਗੇ। ਇਨ੍ਹਾਂ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਬਾਰੇ ਜ਼ਿਲ੍ਹੇ ਦੇ ਬੋਰੁਜ਼ਗਾਰ ਪ੍ਰਾਰਥੀਆਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਅਗਾਊਂ ਸੂਚਿਤ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਪ੍ਰਾਰਥੀਆਂ ਰੋਜ਼ਗਾਰ ਪ੍ਰਾਪਤ ਕਰ ਸਕਣ।
ਲਗਾਏ ਗਏ ਇਸ ਮੇਲੇ ’ਚ ਮਿਸ ਸੁਨਾਕਸ਼ੀ ਨੰਗਲਾ, ਪਲੇਸਮੈਂਟ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਇਲਾਵਾ ਸਟਾਫ਼ ਵੀ ਹਾਜ਼ਰ ਸੀ।

English





