ਵਿਭਾਗੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਵੇ ਤੇ ਕੋਈ ਵੀ ਯੋਗ ਲਾਭਪਾਤਰੀ ਸਕੀਮਾਂ ਤੋਂ ਵਾਂਝਾ ਨਾ ਰਹੇ-ਡਿਪਟੀ ਕਮਿਸ਼ਨਰ

DAVINDER SINGH
ਰੇਤ ਦੀ ਕੀਮਤ 5.50 ਰੁਪਏ ਪ੍ਰਤੀ ਘਣ ਫੁੱਟ ਤੋਂ ਵੱਧ ਰੇਟ ਦੀ ਵਸੂਲੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇ ਸਖ਼ਤ ਕਾਰਵਾਈ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਬੈਠਕ
ਫਿਰੋਜ਼ਪੁਰ 8 ਨਵੰਬਰ 2021

ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਵਿਭਾਗਾਂ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਸਮੂਹ ਵਿਭਾਗਾਂ ਵੱਲੋਂ ਪੁੱਜਦਾ ਕੀਤਾ ਜਾਵੇ ਤੇ ਕੋਈ ਵੀ ਯੋਗ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ ਅਤੇ ਹੁਣ ਤੱਕ ਸਬੰਧਿਤ ਵਿਭਾਗਾਂ ਵੱਲੋਂ ਆਪਣੇ ਵਿਭਾਗ ਨਾਲ ਸਬੰਧਿਤ ਲੋਕਾਂ ਨੂੰ ਦਿੱਤੇ ਗਏ ਲਾਭ ਅਤੇ ਵਿਭਾਗੀ ਸਕੀਮਾਂ ਨੂੰ ਅਖਬਾਰਾਂ ਰਾਹੀਂ ਲੋਕਾਂ ਤੱਕ ਪਹੁੰਚਾਇਆਂ ਤਾਂ ਜੋ ਲੋਕ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਹੋਣ ਤੇ ਸਕੀਮਾਂ ਦਾ ਲਾਭ ਉਠਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਕੀਤਾ ਗਿਆ।

ਹੋਰ ਪੜ੍ਹੋ :-ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 11 ਨਵੰਬਰ 2021 ਨੂੰ

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਡੀਈਓ ਐਲੀਮੈਂਟਰੀ ਰਾਜੀਵ ਛਾਬੜਾ ਤੋਂ ਸਰਵ ਸਿੱਖਿਆ ਅਭਿਆਨ, ਮਿੱਡ ਡੇ ਮੀਲ, ਸਮਾਰਟ ਕਲਾਸ ਰੂਮ ਅਤੇ ਫਰਨੀਚਰ ਸਮੇਤ ਸਕੂਲ ਵਿੱਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ, ਐਕਟਿਵਿਟੀ ਆਦਿ ਦਾ ਧਿਆਨ ਰੱਖਿਆ ਜਾਵੇ ਅਤੇ ਉਹ ਖੁਦ ਵੀ ਸਕੂਲ ਵਿਜਟ ਕਰਨਗੇ। ਉਨ੍ਹਾਂ ਮੰਡੀ ਬੋਰਡ ਦੀਆਂ ਸੜਕਾਂ ਸਬੰਧੀ ਸਬੰਧਿਤ ਵਿਭਾਗੀ ਅਧਿਕਾਰੀ ਨੂੰ ਕਿਹਾ ਕਿ ਸਾਰੀਆਂ ਸੜਕਾਂ ਦੀ ਕੁਆਲਿਟੀ ਤੇ ਰਿਪੇਅਰ ਆਦਿ ਦਾ ਖਾਸ ਧਿਆਨ ਰੱਖਿਆ ਜਾਵੇ ਤੇ ਵਿਜਟ ਕਰਕੇ ਚੈਕਿੰਗ ਕੀਤੀ ਜਾਵੇ ਅਤੇ ਉਹ ਖੁਦ ਵੀ ਉੱਥੇ ਵਿਜਟ ਕਰਨਗੇ। ਸਿਵਲ ਸਰਜਨ ਡਾ. ਰਜਿੰਦਰ ਅਰੋੜਾ ਨੇ ਡੇਂਗੂ ਅਤੇ ਕਰੋਨਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਇਸ ਉਪਰੰਤ ਡਿਪਟੀ ਕਮਿਸਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਤੇ ਕਰਮਚਾਰੀ ਕਰੋਨਾ ਵੈਕਸੀਨ ਲਗਵਾਉਣ। ਇਸ ਤੋਂ ਇਲਾਵਾ ਉਨ੍ਹਾਂ ਪਾਵਰਕਾਰਮ ਵਿਭਾਗ, ਐੱਸਡੀਓ ਇਲੈਕਟਰੀਕਲ, ਡਿਪਟੀ ਡਾਇਰੈਕਟਰ ਹੋਰਟੀਕਲਚਰ ਤੇ ਜੀਐੱਮ ਇੰਡਸਟੀ ਵਿਭਾਗ ਆਦਿ ਤੋਂ ਉਨ੍ਹਾਂ ਦੇ ਵਿਭਾਗ ਨਾਲ ਸਬੰਧਿਤ ਸਕੀਮਾਂ ਦੀ ਕਾਰਗੁਜਾਰੀ ਦੀ ਜਾਣਕਾਰੀ ਲਈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗ ਨਾ ਸਬੰਧਿਤ ਲਟਕੇ ਹੋਏ ਕੰਮਾਂ ਨੂੰ ਜਲਦੀ ਮੁਕੰਮਲ ਕਰਨ।

ਇਸ ਮੌਕੇ ਐੱਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਗੁਰੂਹਰਸਹਾਏ ਬਬਨਦੀਪ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਜੋਗਿੰਦਰ ਸਿੰਘ ਸੁਪਰੀਡੈਂਟ-1 ਅਤੇ ਸੰਦੀਪ ਕੋਛੜ ਵੀ ਹਾਜ਼ਰ ਸਨ।