ਪੰਜਾਬ ਦੇ ਹਰ ਵਰਗ ਦੀਆਂ ਜ਼ਰੂਰਤਾਂ ਅਤੇ ਉਮੀਦਾਂ ਅਨੁਸਾਰ ਬਣੇਗਾ ਵਿਕਾਸਮਈ ਰੋਡਮੈਪ: ਹਰਚੰਦ ਸਿੰਘ ਬਰਸਟ

AAP
ਪੰਜਾਬ ਦੇ ਹਰ ਵਰਗ ਦੀਆਂ ਜ਼ਰੂਰਤਾਂ ਅਤੇ ਉਮੀਦਾਂ ਅਨੁਸਾਰ ਬਣੇਗਾ ਵਿਕਾਸਮਈ ਰੋਡਮੈਪ: ਹਰਚੰਦ ਸਿੰਘ ਬਰਸਟ
-ਹਰ ਜ਼ਿਲੇ ਦੇ ਹਰ ਘਰ ਦਿੱਤੀ ਜਾਵੇਗੀ ਕੇਜਰੀਵਾਲ ਦੀਆਂ ਗਰੰਟੀਆਂ ਦੀ ਜਾਣਕਾਰੀ: ਗਗਨਦੀਪ ਚੱਢਾ
-‘ਆਪ’ ਆਗੂਆਂ ਨੇ ਲੋਕ ਸਭਾ ਇੰਚਾਰਜਾਂ ਨਾਲ ਕੀਤੀ ਬੈਠਕ

ਚੰਡੀਗੜ, 16 ਨਵੰਬਰ 2021

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਗਲੇ ਵਰੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਹਰ ਜ਼ਿਲੇ ਵਿੱਚ ਹਰ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ, ਤਾਂ ਜੋ ਸੂਬੇ ਦੇ ਲੋਕਾਂ ਦੇ ਵਿਚਾਰ ਲੈ ਕੇ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਦੀ ਲੋਕਾਂ ਨੂੰ ਜਾਣਕਾਰੀ ਦੇ ਕੇ ਪੰਜਾਬ ਨੂੰ ਅਸਲ ਪੰਜਾਬ ਬਣਾਉਣ ਲਈ ਕੰਮ ਕੀਤਾ ਜਾਵੇ। ਇਸ ਵਿਸ਼ੇਸ਼ ਪ੍ਰੋਗਰਾਮ ਦੀ ਰਣਨੀਤੀ ਉਲੀਕਣ ਲਈ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸਕੱਤਰ ਗਗਨਦੀਪ ਸਿੰਘ ਚੱਢਾ ਵੱਲੋਂ ਚੰਡੀਗੜ ਵਿਖੇ ਪੰਜਾਬ ਲੋਕ ਸਭਾ ਇੰਚਾਰਜਾਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਸ਼੍ਰੀ ਕਰਤਾਰਪੁਰ ਸਾਹਿਬ ਕਾਰਿਡੋਰ ਖੋਲ੍ਹਿਆ ਜਾਣਾ ਸਵਾਗਤ ਯੋਗ ਫ਼ੈਸਲਾ :  ਕੁਲਤਾਰ ਸਿੰਘ  ਸੰਧਵਾ

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਜ਼ਮੀਨੀ ਪੱਧਰ ‘ਤੇ ਸ਼ੁਰੂ ਕੀਤੀਆਂ ਜਾ ਚੁੱਕੀਆਂ ਸਰਗਰਮੀ ਦਾ ਵੇਰਵਾ ਦਿੱਤਾ ਗਿਆ ਅਤੇ ਨਾਲ ਹੀ ਆਉਣ ਵਾਲੇ ਸਮੇਂ ਲਈ ਪੰਜਾਬ ਦੇ ਹਰ ਵਰਗ ਦੀਆਂ ਜ਼ਰੂਰਤਾਂ ਅਤੇ ਉਮੀਦਾਂ ਅਨੁਸਾਰ ਵਿਕਾਸਮਈ ਰੋਡਮੈਪ ਤਿਆਰ ਕਰਨ ਸੰਬੰਧੀ ਵਿਚਾਰ-ਚਰਚਾ ਕੀਤੀ ਗਈ। ਇਸੇ ਤਹਿਤ ਪਾਰਟੀ ਦੇ ਲੋਕ ਸਭਾ ਇੰਚਾਰਜਾਂ ਨਾਲ ਵਿਧਾਨ ਸਭਾ ਬਾਰੇ ਵਿਚਾਰ ਵਿਟਾਂਦਰਾਂ ਕੀਤਾ ਗਿਆ ਹੈ । ਉਨਾਂ ਦੱਸਿਆ ਕਿ ਸਾਰੇ ਲੋਕ ਸਭਾ ਇੰਚਾਰਜਾਂ ਨੂੰ ਪੰਜਾਬ ਦੇ ਹਰ ਵਰਗ ਨਾਲ ਜੁੜਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਪੰਜਾਬ ਹਿਤੈਸ਼ੀ ਵਿਚਾਰਾਂ ਦੀ ਜਾਣਕਾਰੀ ਲਈ ਜਾਵੇ ਅਤੇ ਉਨਾਂ ਨੂੰ ਪਾਰਟੀ ਦੀਆਂ ਲੋਕ ਹਿਤੈਸ਼ੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ।

ਸਕੱਤਰ ਗਗਨਦੀਪ ਸਿੰਘ ਚੱਢਾ ਨੇ ਕਿਹਾ ਕਿ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਨੇ ਜਿਹੜੀਆਂ ਗਰੰਟੀਆਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਹਨ, ਉਨਾਂ ਨੂੰ ਘਰ ਘਰ ਤੱਕ ਪਹੁੰਚਾਉਣ ਦੀ ਮੁਹਿੰਮ ਅਰੰਭ ਦਿੱਤੀ ਗਈ ਹੈ। ਹਰ ਜ਼ਿਲੇ ਦੇ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਪਾਰਟੀ ਦੀਆਂ ਬਿਜਲੀ, ਸਿਹਤ ਅਤੇ ਉਦਯੋਗ ਬਾਰੇ ਗਰੰਟੀਆਂ ਤੋਂ ਜਾਣੂੰ ਕਰਾਇਆ ਜਾਵੇਗਾ ਅਤੇ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ ਤਾਂ ਜੋ ਪੰਜਾਬ ਨੂੰ ਮੁੜ ਤੋਂ ਅਸਲ ਪੰਜਾਬ ਬਣਾਉਣ ਲਈ ਅੱਗੇ ਵਧਿਆ ਜਾਵੇ।