ਦਿਵਿਯਾਗਜਨਾਂ ਨੂੰ ਰੋਜਗਾਰ ਚਲਾਉਣ ਲਈ ਘੱਟ ਦਰਾਂ ਤੇ ਕਰਜਾਂ ਮੁਹੱਈਆ ਕਰਵਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਜੀਰਾ ਵਿਖੇ ਲਗਾਇਆ ਗਿਆ ਕੈਂਪ

ਫਿਰੋਜ਼ਪੁਰ 02 ਦਸੰਬਰ -ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾ ਹੇਠ ਦਿਵਿਯਾਗਜਨਾਂ ਨੂੰ ਰੋਜਗਾਰ ਚਲਾਉਣ ਲਈ ਘੱਟ ਦਰਾਂ ਤੇ ਕਰਜਾਂ ਮੁਹੱਈਆ ਕਰਵਾਉਣ ਲਈ ਨੈਸ਼ਨ ਹੈਂਡੀਕੈਪਡ ਅਤੇ ਵਿਕਾਸ ਕਾਰਪੋਰੇਸ਼ਨ ਦੀ ਸਹਾਇਤਾ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਜੀਰਾ ਵਿਖੇ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸ੍ਰੀ ਗੁਰਮੀਤ ਸਿੰਘ, ਤਹਿਸੀਲਦਾਰ ਜੀਰਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਕੈਂਪ ਵਿੱਚ ਸਟਾਫ ਜਿਲ੍ਹਾ ਮੈਨੇਜਰ, ਪੰਜਾਬ ਅਨੁਸੂਚੀਤ ਜਾਤੀਆਂ ਤੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ, ਫਿਰੋਜ਼ਪੁਰ ਦੀ ਦੇਖ-ਰੇਖ ਹੇਠ 28 ਚਾਹਵਾਨ ਦਿਵਿਯਾਗਜਨਾਂ ਦੇ ਫਾਰਮ ਭਰੇ ਗਏ ।

ਇਸ ਮੌਕੇ ਸ੍ਰੀ ਅਸ਼ੋਕ ਬਹਿਲ ਸਕੱਤਰ ਜਿਲ੍ਹਾ ਰੈਡ ਕਰਾਸ ਸ਼ਾਖਾ, ਫਿਰੋਜ਼ਪੁਰ ਵੱਲੋਂ ਦੱਸਿਆ ਗਿਆ ਕਿ ਅਗਲਾ ਕੈਂਪ 3 ਦਸੰਬਰ ਨੂੰ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਗੁਰੂਹਰਸਹਾੲ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਲਗਾਇਆ ਜਾਵੇਗਾ।

ਹੋਰ ਪੜ੍ਹੋ :- ਆਪਣੀ ਜਿੰਮੇਵਾਰੀ ਸਮਝਦੇ ਹੋਏ ਖੁਦ ਕਰਵਾਓ ਟੀਕਾਕਰਨ-ਸਿਵਲ ਸਰਜਨ