ਅਵਤਾਰ ਸਿੰਘ ਨੇ ਉਪ ਮੁੱਖ ਮੰਤਰੀ ਰੰਧਾਵਾ ਦੀ ਹਾਜ਼ਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

AVTAR SINGH
ਅਵਤਾਰ ਸਿੰਘ ਨੇ ਉਪ ਮੁੱਖ ਮੰਤਰੀ ਰੰਧਾਵਾ ਦੀ ਹਾਜ਼ਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ, 9 ਦਸੰਬਰ 2021

ਸ. ਅਵਤਾਰ ਸਿੰਘ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਹਾਜ਼ਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।

ਹੋਰ ਪੜ੍ਹੋ :-ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੇ ਕਵੀ ਫ਼ਤਹਿਜੀਤ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਨਵ-ਨਿਯੁਕਤ ਚੇਅਰਮੈਨ ਅਵਤਾਰ ਸਿੰਘ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਇਹ ਅਦਾਰਾ ਸਹਿਕਾਰਤਾ ਵਿਭਾਗ ਦੀਆਂ ਲੋਕ ਪੱਖੀ ਖ਼ਾਸ ਕਰਕੇ ਕਿਸਾਨ ਪੱਖੀ ਪਹਿਲਕਦਮੀਆਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣਗੇ।
ਅਵਤਾਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਲਗਨ, ਵਚਨਬੱਧਤਾ ਨਾਲ ਨਿਭਾਉਣਗੇ। ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਦਵਿੰਦਰ ਸਿੰਘ ਘੁਬਾਇਆ ਵੀ ਹਾਜ਼ਰ ਸਨ।