ਰਜਨੀਸ਼ ਭਗਤ ਨੇ ਡਾ: ਰਾਜ ਕੁਮਾਰ ਵੇਰਕਾ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Rajnish Bhagat
ਰਜਨੀਸ਼ ਭਗਤ ਨੇ ਡਾ: ਰਾਜ ਕੁਮਾਰ ਵੇਰਕਾ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ, 21 ਦਸੰਬਰ 2021

ਸ੍ਰੀ ਰਜਨੀਸ਼ ਭਗਤ ਨੇ ਅੱਜ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਡਾ: ਰਾਜ ਕੁਮਾਰ ਵੇਰਕਾ ਅਤੇ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਹਿੰਦਰ ਸਿੰਘ ਕੇ.ਪੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ (ਪੰਜਾਬ ਊਰਜਾ ਵਿਕਾਸ ਏਜੰਸੀ ਦੀ 100 ਫੀਸਦ ਸਹਾਇਕ ਕੰਪਨੀ) ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਮੈਨੇਜਿੰਗ ਡਾਇਰੈਕਟਰ ਅਤੇ ਸ੍ਰੀ ਐਮ.ਪੀ ਸਿੰਘ ਡਾਇਰੈਕਟਰ ਅਤੇ ਪੰਜਾਬ ਜੈਨਕੋ ਲਿਮਟਿਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਪੜ੍ਹੋ :-ਸੋਨੀ ਵਲੋਂ  ਪੰਜਾਬ ਦੀ ਫੂਡ ਇੰਡਸਟਰੀ ਦੇ 22 ਹੋਰ ਰੈਸਤਰਾਂ /  ਫੂਡ ਜਾਇੰਟ ਦਾ ਸਨਮਾਨ

ਸ੍ਰੀ ਰੰਧਾਵਾ ਨੇ ਡਾ. ਰਾਜ ਕੁਮਾਰ ਵੇਰਕਾ ਨੂੰ ਪੇਡਾ/ਪੀ.ਜੀ.ਐਲ ਵੱਲੋਂ ਚਲਾਏ ਜਾ ਰਹੇ ਆਰ.ਈ.ਪ੍ਰਾਜੈਕਟਾਂ/ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸ੍ਰੀ ਵੇਰਕਾ ਨੇ ਪੰਜਾਬ ਰਾਜ ਦੀਆਂ ਊਰਜਾ ਲੋੜਾਂ ਨੂੰ ਪੂਰਾ ਕਰਨ ਅਤੇ ਇਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਾਰਬਨ ਕਣਾਂ ਨੂੰ ਘਟਾਉਣ ਅਤੇ ਨਵਿਆਉਣਯੋਗ ਊਰਜਾ ਦੀ ਲਾਹੇਵੰਦ ਵਰਤੋਂ ਨੂੰ ਵਧਾਉਣ ਲਈ ਇਸ ਵਾਤਾਵਰਣ ਪੱਖੀ ਊਰਜਾ ਖੇਤਰ ਵਿੱਚ ਹੋਰ ਸੰਭਾਵਨਾਵਾਂ ਤਲਾਸ਼ਣ ਦੀ ਇੱਛਾ ਜ਼ਾਹਰ ਕੀਤੀ। ਮੈਨੇਜਿੰਗ ਡਾਇਰੈਕਟਰ  ਨੇ ਇਸ ਖੇਤਰ ਨੂੰ ਅੱਗੇ ਵਧਾਉਣ ਅਤੇ ਮੰਤਰੀ  ਦੀ ਯੋਗ ਅਗਵਾਈ ਹੇਠ ਰਾਜ ਵਿੱਚ ਹੋਰ ਆਰ.ਈ (ਨਵਿਆਉਣਯੋਗ ਊਰਜਾ) ਪ੍ਰੋਜੈਕਟਾਂ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਨੂੰ ਯਕੀਨੀ ਬਣਾਉਣ ਤੇ ਜ਼ੋਰ ਦਿੱਤਾ।