ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ

PUNJAB GOVT. DECLARES LOCAL HOLIDAY IN FATEHGARH SAHIB DISTRICT ON DECEMBER 27
PUNJAB GOVT. DECLARES LOCAL HOLIDAY IN FATEHGARH SAHIB DISTRICT ON DECEMBER 27
ਚੰਡੀਗੜ੍ਹ, 24 ਦਸੰਬਰ
ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।