ਮਨਜਿੰਦਰ ਸਿੰਘ ਸਿਰਸਾ ਵੱਲੋਂ ਮੁੱਖ ਮੰਤਰੀ ਚੰਨੀ ‘ਤੇ ਜਵਾਬੀ ਹਮਲਾ

Manjinder Singh Sirsa
25 thousand posts of teachers lying vacant, thousands died during COVID, which model Kejriwal showed to Bhawant Mann, asks Manjinder Singh Sirsa
ਚੰਨੀ ਨੇ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੁਆਫੀ ਮੰਗਣ ਦੇ ਮਾਮਲੇ ਵਿਚ ਸਹਾਇਤਾ ਦੇਣ ਦੇ ਆਧਾਰਹੀਣ ਤੇ ਬੇਹੂਦਾ ਦੋਸ਼ ਲਗਾਏ : ਸਿਰਸਾ
ਚੰਨੀ ਮੁਆਫੀ ਮੰਗਣ ਜਾਂ ਫਿਰ ਕਾਨੁੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ

ਚੰਡੀਗੜ੍ਹ, 24 ਦਸੰਬਰ 2021

ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਮੁਆਫੀ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਜਰੀਵਾਲ ਦੀ ਸਹਾਇਤਾ ਕਰਨ ਬਾਰੇ ਲਾਏ ਦੋਸ਼ਾਂ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਉਹ ਜਾਂ ਤਾਂ ਜਨਤ ਮੁਆਫੀ ਮੰਗਣ ਜਾਂ ਫਿਰ ਕਾਨੁੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਹੋਰ ਪੜ੍ਹੋ :-ਵਿਧਾਨ ਸਭਾ ਚੋਣਾਂ-2022 ਦੇ ਸਬੰਧ ਜਿਲ੍ਹਾ ਚੋਣ ਅਫਸਰ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਜ ਸਵੇਰੇ ਆਪਣੀ ਪ੍ਰੈਸ ਕਾਨਫਰੰਸ ਵਿਚ ਲਗਾਏ ਦੋਸ਼ਾਂ ‘ਤੇ ਸਖ਼ਤ ਪ੍ਰਤੀਕਰਮ ਪ੍ਰਗਟ ਕਰਦਿਆਂ ਸਿਰਸਾ ਨੇ ਕਿਹਾ ਕਿ ਉਹ ਵੇਖ ਕੇ ਹੈਰਾਨ ਹਨ ਕਿ ਚੰਨੀ ਨੇ ਕਿਸ ਆਧਾਰ ‘ਤੇ ਇਹ ਦਾਅਵਾ ਕੀਤਾ ਹੈ ਕਿ ਮੁਆਫੀਨਾਮਾ ਤਿਆਰ ਕਰਨ ਵਾਸਤੇ ਮੈਂ ਕੇਜਰੀਵਾਲ ਦੀ ਮਦਦ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਬਿਆਨ ਨਿਰਾ ਬਕਵਾਸ ਤੇ ਬੇਹੂਦਾ ਹੈ। ਉਹਨਾਂ ਕਿਹਾ ਕਿ ਉਹ ਨੌਟੰਕੀਬਾਜ਼ ਤੇ ਯੂ ਟਰਨ ਲਈ ਮਸ਼ਹੂਰ ਕੇਜਰੀਵਾਲ ਦੀ ਸਹਾਇਤਾ ਕਦੇ ਵੀ ਨਹੀਂ ਕਰ ਸਕਦੇ।

ਉਹਨਾਂ ਕਿਹਾ ਕਿ ਅਜਿਹੇ ਨਿਰਾਧਾਰ ਦੋਸ਼ ਲਾਉਣ ਤੋਂ ਪਹਿਲਾਂ ਮੁੱਖ ਮੰਤਰੀ ਨੁੰ ਦੋ ਵਾਰੀ ਸੋਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਰੀ ਦੁਨੀਆਂ ਵੇਖ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪਿਛਲੇ ਕੁਝ ਦਿਨਾਂ ਤੋਂ ਕਿਸੇ ਦੇ ਖਿਲਾਫ ਵੀ ਕੋਈ ਵੀ ਦੋਸ਼ ਲਗਾ ਦਿੰਦੇ ਹਨ। ਉਹਨਾਂ ਕਿਹਾ ਕਿ ਹਾਲੇ ਲੰਘੇ ਦਿਨ ਹੀ ਉਹਨਾਂ ਨੇ ਇਕ ਸਿਆਸੀ ਪਾਰਟੀ ‘ਤੇ ਬੇਅਦਬੀ ਕਰਵਾਉਣ ਅਤੇ ਲੁਧਿਆਣਾ ਬੰਬ ਧਮਾਕਾ ਕਰਨ ਦਾ ਦੋਸ਼ ਲਗਾਇਆ ਸੀ ਤੇ ਹੁਣ ਕੇਜਰੀਵਾਲ ਦੀ ਮੁਆਫੀ ਬਾਰੇ ਇਹ ਦਾਅਵਾ ਕਰ ਦਿੱਤਾ ਹੈ।

ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਨੁੰ ਆਖਿਆ ਕਿ ਉਹ ਆਪਣੀ ਮੁਆਫੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਕਿਉਂਕਿ ਉਹਨਾਂ ਨੇ ਆਪਣੀ ਪ੍ਰੈਸ ਕਾਨਫਰੰਸ ਵਿਚ ਦਾਅਵਾ ਕੀਤਾ ਹੈ ਜਾਂ ਫਿਰ ਉਹ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ। ਉਹਨਾਂ ਕਿਹਾ ਕਿ ਉਹ ਕਾਨੂੰਨੀ ਤੌਰ ‘ਤੇ ਕਾਰਵਾਈ ਕਰਦਿਆਂ ਇਹ ਯਕੀਨੀ ਬਣਾਉਣਗੇ ਕਿ ਚੰਨੀ ਨੁੰ ਕੌਮੀ ਰਾਜਧਾਨੀ ਤਲਬ ਕੀਤਾ ਜਾਵੇ ਅਤੇ ਦਿੱਤੇ ਬਿਆਨ ਲਈ ਉਹਨਾਂ ‘ਤੇ ਮੁਕੱਦਮਾ ਚਲਾਇਆ ਜਾਵੇ।