
ਚੰਡੀਗੜ੍ਹ 30 ਦਸੰਬਰ 2021
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
ਹੋਰ ਪੜ੍ਹੋ :-ਪਹਿਲੀ ਦਫ਼ਾ ਇੱਕ ਵਾਰ `ਚ 842 ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕਰਨ ਦੀ ਕਾਰਵਾਈ ਵਜੋਂ ਮੁੱਖ ਮੰਤਰੀ ਚੰਨੀ ਨੇ ਖੁਦ ਬੱਸ ਚਲਾ
ਅੱਜ ਪਾਰਟੀ ਦੇ ਮੁੱਖ ਦਫਤਰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਭਾਈ ਮਨਜੀਤ ਸਿੰਘ ਟਕਸਾਲੀ ਪਰਿਵਾਰ ਨਾਲ ਸਬੰਧ ਰੱਖਦੇ ਹਨ । ਉਹ ਹਲਕਾ ਭਿਖੀਵਿੰਡ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਇਸੇ ਹਲਕੇ ਤੋਂ ਦੋ ਵਾਰ ਨਿਰਵਿਰੋਧ ਮੈਂਬਰ ਚੁਣੇ ਗਏ ਹਨ।

English





