ਚੰਡੀਗੜ, 22 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਮਾਲ ਪਟਵਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਗਰੂਰ ਜ਼ਿਲੇ ਦੇ ਰਾਮ ਨਗਰ ਸਿਬੀਆਂ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਦੇਵ ਸਿੰਘ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਵਾਸੀ ਕਮੋਮਾਜਰਾ ਖੁਰਦ, ਜ਼ਿਲਾ ਸੰਗਰੂਰ ਤੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ।
ਸ਼ਿਕਾਇਤ ਕਰਤਾ ਨੇ ਵੀਬੀ ਤੱਕ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਕਿ ਉਕਤ ਮਾਲ ਪਟਵਾਰੀ ਜਮੀਨ ਦੇ ਤਬਾਦਲੇ ਵਿੱਚ ਸੁਧਾਰ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।
ਉਸਦੀ ਜਾਣਕਾਰੀ ਦੀ ਪੜਤਾਲ ਕਰਨ ਤੋਂ ਬਾਅਦ ਵੀਬੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਮੌਕੇ ‘ਤੇ ਹੀ ਸ਼ਿਕਾਇਤ ਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਗਿ੍ਰਫਤਾਰ ਕਰ ਲਿਆ ਗਿਆ ।
ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਵੀ.ਬੀ. ਥਾਣਾ ਪਟਿਆਲਾ ਵਿਖੇ ਭਿ੍ਰਸਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

English






