ਨਾਮਜਦਗੀ ਪੱਤਰ ਭਰਨ ਦੇ ਦੂਜੇ ਦਿਨ 04 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ : ਜ਼ਿਲ੍ਹਾ ਚੋਣ ਅਫ਼ਸਰ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਇਕਜੁੱਟ ਹੋਣ ਦੀ ਅਪੀਲ
ਵਿਧਾਨ ਸਭਾ ਚੋਣਾਂ-2022

ਗੁਰਦਾਸਪੁਰ, 27 ਜਨਵਰੀ 2022

ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 04 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ।

ਹੋਰ ਪੜ੍ਹੋ :-ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ, ਆਮ ਲੋਕਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੱਤਾ: ਭਗਵੰਤ ਮਾਨ

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਸੰਨੀ ਨੇ ਨਾਮਜ਼ਦਗੀ ਪੱਤਰ ਭਰੇ। ਹਲਕਾ ਫਤਿਹਗੜ੍ਹ ਚੂੜੀਆਂ ਤੋਂ  ਸ਼ਰੋਮਣੀ ਅਕਾਲੀ ਦਲ (ਮਾਨ) ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਅਤੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਸ਼ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਅਤੇ ਸ਼ਰੋਮਣੀ ਅਕਾਲੀ ਦਲ (ਮਾਨ) ਪਾਰਟੀ ਦੇ ਉਮੀਦਵਾਰ ਗੁਰਬਚਨ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ।

ਉਨਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 01 ਫਰਵਰੀ ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ ਅਤੇ ਇਨ੍ਹਾਂ ਦਿਨਾਂ ਵਿੱਚ 30 ਜਨਵਰੀ (ਐਤਵਾਰ) ਨੂੰ ਛੁੱਟੀ ਵਾਲੇ ਦਿਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ।