12 ਮਾਰਚ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ-ਜ਼ਿਲਾ੍ਹ ਸੈਸ਼ਨ ਜੱਜ

12 ਮਾਰਚ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ-ਜ਼ਿਲਾ੍ਹ ਸੈਸ਼ਨ ਜੱਜ
12 ਮਾਰਚ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ-ਜ਼ਿਲਾ੍ਹ ਸੈਸ਼ਨ ਜੱਜ
ਆਪਸੀ ਰਜ਼ਾਮੰਦੀ ਰਾਹੀ ਕੇਸਾਂ ਦਾ ਕੀਤਾ ਜਾਂਦਾ ਹੈ ਨਿਪਟਾਰਾ
16 ਹਜ਼ਾਰ ਤੋਂ ਵੱਧ ਕੇਸ ਰਾਜੀਨਾਮੇ ਵਾਸਤੇ ਲੋਕ ਅਦਾਲਤ ਵਿੱਚ ਰੱਖੇ ਜਾਣਗੇ

ਅੰਮ੍ਰਿਤਸਰ4 ਮਾਰਚ 2022

ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਵਿਖੇ 12 ਮਾਰਚ 2022 ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਦੌਰਾਨ ਬਾਬਾ ਬਕਾਲਾ ਵਿਖੇ 2 ਬੈਂਚਅਜਨਾਲਾ ਵਿਖੇ 4 ਬੈਂਚ ਅਤੇ ਅੰਮ੍ਰਿਤਸਰ ਅਦਾਲਤ ਵਿਖੇ 30 ਤੋਂ ਵੱਧ ਬੈਂਚ ਸਥਾਪਿਤ ਕੀਤੇ ਜਾਣਗੇ।

ਇਸ ਸਬੰਧੀ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜ਼ਿਲਾ੍ਹ ਸੈਸ਼ਨ ਜੱਜ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਹੇਠ ਲਿਖੀਆਂ ਕਿਸਮਾਂ ਜਿਵੇਂ ਕਿ criminal compoundable offence, cases under 138 of NI Act, Bank Recovery Cases, MACT, Labour Disputes, Electricity and Water Bills  (excluding non-compoundable), Matrimonial, Land Acquisition, Services matters and Civil matters ਆਦਿ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਖਾਸ ਤੌਰ ਤੇ ਪੁਲਸਬਿਜਲੀ ਅਤੇ ਬੈਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਟਰੈਫਿਕ ਨਾਲ ਸਬੰਧਤ ਕੇਸਬਿਜਲੀ ਚੋਰੀ ਦੇ ਕੇਸ ਅਤੇ ਲੋਨ ਕੇਸਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇੰਨ੍ਹਾਂ ਕੇਸਾਂ ਨੂੰ ਲੋਕ ਅਦਾਲਤ ਵਿਚ ਸੈਟਲ ਕੀਤਾ ਜਾ ਸਕੇ।

ਹੋਰ ਪੜ੍ਹੋ :-12 ਮਾਰਚ 2022 ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਮੈਡਮ ਰੰਧਾਵਾ ਨੇ ਦੱਸਿਆ ਕਿ ਲੋਕ ਅਦਾਲਤਾਂ ਵਿਚ ਆਪਸੀ ਸਹਿਮਤੀ ਨਾਲ ਸਦਾ ਲਈ  ਝਗੜਿਆਂ ਦਾ ਨਿਪਟਾਰਾ ਹੋ  ਜਾਂਦਾ ਹੈ ਅਤੇ ਦੋਹੇ ਧਿਰਾਂ ਖੁਸ਼ੀ ਖੁਸ਼ੀ ਆਪਣੇ ਘਰ ਜਾਂਦੀਆਂ ਹਨ।  ਉਨ੍ਹਾਂ ਕਿਹਾ ਕਿ ਫੋਜਦਾਰੀ ਕੇਸ ਜਿੰਨ੍ਹਾਂ ਵਿਚ ਰਾਜੀਨਾਮਾ ਹੁੰਦਾ ਹੈ ਉਹ ਕੇਸ ਵੀ ਲੋਕ ਅਦਾਲਤ ਵਿਚ ਆ ਸਕਦੇ ਹਨ। ਉਨਾਂ ਦੱਸਿਆ ਕਿ ਹਿਟ ਐਡ ਰਨ ਕੇਸਾਂ ਵਿਚ ਕਾਨੂੰਨੀ ਵਾਰਿਸਾਂ ਅਤੇ  ਪੀੜਤ ਨੂੰ ਮੁਆਵਜਾ ਵੀ ਮਿਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀ ਕੀਤੀ ਜਾ ਸਕਦੀ।  ਮਾਨਯੋਗ ਸ਼ੈਸ਼ਨ ਜੱਜ ਨੇ ਦੱਸਿਆ ਕਿ ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚਲਦਾ ਹੋਵੇ। ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਰੱਖਿਆ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਵਿੱਚ 16730 ਕੇਸ ਰਾਜੀਨਾਮੇ ਵਾਸਤੇ ਰੱਖੇ ਜਾ ਰਹੇ ਹਨ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤਾ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਧੰਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ।

ਜਿਲ੍ਹਾਂ ਸੈਸ਼ਨ ਜੱਜ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ  ਲੋਕ ਅਦਾਲਤ ਵਿਚ  ਆਪਣੇ  ਕੇਸਾਂ ਦੇ ਝਗੜਿਆਂ ਦੇ ਨਿਪਟਾਰੇ ਲਈ ਜ਼ਰੂਰ ਆਉਣ ਤਾਂ ਜੋ ਉਨ੍ਹਾਂ ਦੇ ਕੇਸਾਂ ਨੂੰ ਹੱਲ ਕੀਤਾ ਜਾ ਸਕੇ। ਇਸ ਮੌਕੇ  ਸ: ਪੁਸ਼ਪਿੰਦਰ ਸਿੰਘ ਸੀ.ਜੀ.ਐਮ.-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ ਵੀ ਹਾਜ਼ਰ ਸਨ।

ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ  ਜ਼ਿਲਾ੍ਹ ਸੈਸ਼ਨ ਜੱਜ ਅੰਮ੍ਰਿਤਸਰ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ । ਨਾਲ ਹਨ  ਸ: ਪੁਸ਼ਪਿੰਦਰ ਸਿੰਘ ਸੀ.ਜੀ.ਐਮ.-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ