ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜ਼ਾ ਸਿਖਲਾਈ ਕੈਂਪ

ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜ਼ਾ ਸਿਖਲਾਈ ਕੈਂਪ
ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜ਼ਾ ਸਿਖਲਾਈ ਕੈਂਪ

ਪਟਿਆਲਾ, 1 ਅਪ੍ਰੈਲ 2022

ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਸਿਖਲਾਈ ਤੇ ਸਮਰੱਥਾ ਉਸਾਰੀ ਪ੍ਰੋਗਰਾਮ ਤਹਿਤ ਨੈਸ਼ਨਲ ਫਿਸ਼ਰੀਜ਼ ਡਿਵੈਲਪਮੈਂਟ ਬੋਰਡ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਮਤਸ਼ਯ ਸੰਪਦਾ ਯੋਜਨਾ ਸਕੀਮ ਅਧੀਨ ਇੱਕ ਰੋਜ਼ਾ ਸਿਖਲਾਈ ਕੈਂਪ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਗਾਇਆ ਗਿਆ ਜਿਸ ਵਿਚ ਕੁੱਲ 50 ਸਿੱਖਿਆਰਥੀਆਂ ਨੇ ਭਾਗ ਲਿਆ।

ਹੋਰ ਪੜ੍ਹੋ :-ਗਰਮੀ ‘ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ

ਕੈਂਪ ‘ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕਰਵਾਉਣ ਮੌਕੇ ਸਿੱਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਮਤਸ਼ਯ ਸੰਪਦਾ ਸਕੀਮ ਅਧੀਨ ਇੱਕ ਰੋਜ਼ਾ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਕੈਂਪ ਵਿਚ ਆਉਣ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ।

ਇਸ ਮੌਕੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਤੋਂ ਰਿਸੋਰਸ ਪਰਸਨ ਵਜੋਂ ਡਾ. ਆਬੇਦ ਪਾਂਡੇ ਅਤੇ ਡਾ ਹਸਨ ਵੱਲੋਂ ਸਿੱਖਿਆਰਥੀਆਂ ਮੱਛੀ ਦੀ ਫੀਡ ਤਿਆਰ ਕਰਨ ਬਾਰੇ ਅਤੇ ਵਾਟਰ ਮੈਨੇਜਮੈਂਟ ਫ਼ਾਰ ਫਿਸ ਕਲਚਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਨਿਰਵੰਤ ਸਿੰਘ  ਡਿਪਟੀ ਡਾਇਰੈਕਟਰ ਬਾਗਬਾਨੀ ਅਤੇ ਡਾ. ਪਰਮਿੰਦਰ ਸਿੰਘ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ  ਆਪਣੇ  ਵਿਭਾਗ ਦੀਆਂ ਵੱਖ- ਵੱਖ ਸਕੀਮਾਂ ਬਾਰੇ ਸਿੱਖਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।

ਸ੍ਰੀ ਪਵਨ ਕੁਮਾਰ ਸਹਾਇਕ ਡਾਇਰੈਕਟਰ , ਮੱਛੀ ਪਾਲਣ ਪਟਿਆਲਾ ਵੱਲੋਂ ਆਏ ਸਾਰੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ‘ਤੇ ਸ੍ਰੀ ਗੁਰਜੀਤ ਸਿੰਘ ਮੱਛੀ ਪ੍ਰਸਾਰ ਅਫ਼ਸਰ ਪਟਿਆਲਾ, ਵੀਰਪਾਲ ਕੌਰ ਮੱਛੀ ਪਾਲਣ ਅਫ਼ਸਰ ਪਟਿਆਲਾ ਵੱਲੋਂ ਸਿੱਖਿਆਰਥੀਆਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸਮੂਹ ਸਟਾਫ਼, ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ  ਵੀ ਹਾਜ਼ਰ ਸੀ।

ਵਧੀਕ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਦੇ ਹੋਏ।