ਖਾਂਡਵਾ ਤੇ ਰਾਮਸਰਾਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲਾਂ ਵਿਚ ਬੱਚਿਆਂ ਨੇ ਮੁਕਾਬਲਿਆਂ ਵਿੱਚ ਪ੍ਰਤਿਭਾ ਵਿਖਾਈ
ਮਹਿਮਾਨਾਂ ਨੇ ਬੱਚਿਆਂ ਨੂੰ ਇਨਾਮ ਵੰਡ ਕੇ ਕੀਤਾ ਸਨਮਾਨਿਤ
ਫਾਜ਼ਿਲਕਾ 5 ਅਪ੍ਰੈਲ 2022
ਸਿੱਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਸਕੂਲਾਂ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਏ ਗਏ।ਇਸ ਤਹਿਤ ਵੱਖ ਵੱਖ ਸਕੂਲਾਂ ਵਿਚ ਹੋਏ ਇਨ੍ਹਾਂ ਸਮਾਗਮਾਂ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ।ਪਿੰਡ ਖਾਟਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਹੋਏ ਸਾਲਾਨਾ ਸਮਾਰੋਹ ਦੌਰਾਨ ਬੱਚਿਆਂ ਵੱਲੋਂ ਵੱਖ ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।
ਹੋਰ ਪੜ੍ਹੋ :-ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਮਾਇਕ੍ਰੋਸਾਫਟ ਦੀ ਮਦਦ ਨਾਲ ਮੁਫ਼ਤ ਆਨਲਾਈਨ ਕੋਰਸ ਉਪਲਬੱਧ
ਇਸ ਦੌਰਾਨ ਪਹਿਲੀ ਤੋਂ ਚੌਥੀ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਮੈਡਲ ਦੇਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜੇ ਚੌਧਰੀ ਪ੍ਰਲਾਹਦ ਖਾਟਵਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਨਿਓਲ ਸਕੂਲ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਦਾਰਾ ਰਾਮ ਸਰਪੰਚ ਕ੍ਰਿਸ਼ਨ ਨਿਓਲ ਸਕੂਲ ਹੈੱਡ ਟੀਚਰ ਕਰਮਜੀਤ ਕੌਰ ਢਿੱਲੋਂ ਨੇ ਬੱਚਿਆਂ ਨੂੰ ਇਨਾਮ ਵੰਡੇ।
ਇਸ ਮੌਕੇ ਤੇ ਚੌਧਰੀ ਪ੍ਰਲਾਹਦ ਖਾਟਵਾਂ ਮਨਜੀਤ ਨਿਓਲ ਵੱਲੋਂ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ ਤੇ ਸਕੂਲ ਸਟਾਫ਼ ਦੀ ਪ੍ਰਸੰਸਾ ਕੀਤੀ ਸਕੂਲ ਮੁਖੀ ਕਰਮਜੀਤ ਕੌਰ ਢਿੱਲੋਂ ਵੱਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ ਤੇ ਸਕੂਲ ਵਿਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਬੱਚਿਆਂ ਦੇ ਮਾਪਿਆਂ ਨੂੰ ਜਾਣੂ ਕਰਵਾਇਆ ਇਸ ਮੌਕੇ ਤੇ ਮਹਿਮਾਨਾਂ ਨੂੰ ਵੀ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਆ ਗਿਆ। ਇਸ ਦੌਰਾਨ ਸੈਂਟਰ ਹੈੱਡ ਟੀਚਰ ਸਵਿਤਾ ਮਹਿਤਾ ਪਰਮਪਾਲ ਕੌਰ ਹੈੱਡ ਟੀਚਰ ਬਹਾਵਵਾਲਾ ਸੁਰਿੰਦਰ ਕੌਰ ਅਮਨਦੀਪ ਕੌਰ ਟੇਕ ਚੰਦ ਨਰੇਸ਼ ਕੁਮਾਰ ਰਾਜਵੰਸ਼ ਕੌਰ ਕਡਿਆਣਾ ਸੁਨੀਤਾ ਗਰੋਵਰ ਹੈੱਡ ਟੀਚਰ ਚੱਕ ਕਾਲਾ ਟਿੱਬਾ ਬਲਜਿੰਦਰ ਕੌਰ ਸੇਵਾਮੁਕਤ ਹੈਡਟੀਚਰ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਇਸੇ ਤਰ੍ਹਾਂ ਪਿੰਡ ਰਾਮਸਰਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵੀ ਸਾਲਾਨਾ ਸਮਾਰੋਹ ਹੋਇਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀਮਤੀ ਲਲਿਤਾ ਕੜਵਾਸਰਾ ਡਾਇਰੈਕਟਰ ਜ਼ਿਲ੍ਹਾ ਪਰਿਸ਼ਦ ਤੇ ਪਿੰਡ ਦੀ ਪੰਚਾਇਤ ਵੱਲੋਂ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਤੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ।
ਇਸ ਦੌਰਾਨ ਸਕੂਲ ਮੁਖੀ ਸੰਨੀ ਵੱਲੋਂ ਸਕੂਲ ਦੀ ਰਿਪੋਰਟ ਪੇਸ਼ ਕੀਤੀ ਗਈ। ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਸਕੂਲ ਨੂੰ ਆਰ ਓ ਭੇਂਟ ਕੀਤਾ ਗਿਆ ਇਸ ਦੌਰਾਨ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ

English





