ਯੁਵਕ ਸੇਵਾਵਾਂ ਵਿਭਾਗ ਵੱਲੋਂ ਗਾਂਧੀ ਜਯੰਤੀ ਨੂੰ ਸਮਰਪਿਤ ਗਤੀਵਿਧੀਆਂ

NSS Barnala

*ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਖੇਡ ਗਤੀਵਿਧੀਆਂ ਲਈ ਅੱਗੇ ਆਉਣ ਦਾ ਸੱਦਾ
ਬਰਨਾਲਾ, 2 ਅਕਤੂਬਰ – 
ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ  ਦੀ ਜਯੰਤੀ ਨੂੰ ਸਮਰਪਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਵਿਚ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਵੱਖ ਵੱਖ ਯੂਥ ਕਲੱਬਾਂ ਵੱਲੋਂ ਵੱਖ ਵੱਖ ਖੇਡ ਸਮਾਗਮ ਕਰਵਾਏ ਗਏ। ਇਸ ਤੋਂ ਇਲਾਵਾ ਸਕੂਲ ਐਨ.ਐਸ.ਐਸ ਯੁਨਿਟ ਅਤੇ ਕਾਲਜ ਰੈਡ ਰੀਬਨ ਕਲੱਬਾਂ ਵੱਲੋਂ ਮਹਾਤਮਾ ਗਾਂਧੀ ਜੀ ਨਾਲ ਸਬੰਧਿਤ ਪੋਸਟਰ ਮੁਕਾਬਲੇ, ਲੇਖ ਮੁਕਾਬਲੇ, ਸਫਾਈ ਅਭਿਆਨ, ਪਲਾਂਟੇਸ਼ਨ ਅਤੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਮਹਾਤਮਾ ਗਾਂਧੀ ਜੀ ਦੀ ਜੀਵਨੀ ਨਾਲ ਸਬੰਧਿਤ  ਉਨਾਂ ਦੀਆਂ ਸਿੱਖਿਆਂਵਾਂ ਦਾ ਪ੍ਰਚਾਰ ਸੋਸ਼ਲ ਮੀਡੀਆ ਉਪਰ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਏਡੀਸੀ ਸ੍ਰੀ ਆਦਿੱਤਯ ਡੇਚਲਵਾਲ ਵੱਲੋਂ ਨੌਜਵਾਨਾਂ ਨੂੰ ਮਹਾਤਮਾ ਗਾਂਧੀ ਦੀਆਂ ਸਿੱਖਿਆਂਵਾਂ ਉਪਰ ਚਲਦੇ ਹੋਏ ਨਵ—ਨਿਰਮਾਣਤ ਭਾਰਤ ਲਈ ਨੌਜਵਾਨਾਂ ਨੂੰ ਆਪਣਾ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ ਅਤੇ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਅਹਿੰਸਾ ਦੇ ਰਾਹ ਉਤੇ ਚਲਦਿਆਂ ਸ਼ਾਂਤੀ ਪੂਰਵਕ ਢੰਗ ਨਾਲ ਦੇਸ਼ ਦੇ ਵਿਕਾਸ ਵਿਚ ਹਿੱਸਾ ਪਾੳਂਦੇ ਹੋਏ ਅੱਗੇ ਵਧਣਾ ਚਾਹੀਦਾ ਹੈ। ਇਸ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਸਲਾਨਾ ਸਮਾਗਮਾਂ ਉਪਰ ਚਾਨਣਾ ਪਾਉਂਦਿਆਂ ਸ੍ਰੀ ਵਿਜਯ ਭਾਸਕਰ ਸ਼ਰਮਾ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਬਰਨਾਲਾ ਨੇ ਕਿਹਾ ਕਿ ਵਿਭਾਗ ਨਾਲ ਸਬੰਧਿਤ ਵੱਖ ਵੱਖ ਕਾਲਜਾਂ, ਸਕੂਲਾਂ ਅਤੇ ਯੂਥ ਕਲੱਬਾਂ ਵੱਲੋਂ ਗਾਂਧੀ ਜਯੰਤੀ ਨੂੰ ਸਮਰਪਿਤ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਸ੍ਰ੍ਰੀ ਪੰਕਜ ਗੋਇਲ, ਸ੍ਰੀ ਹਰਬੰਸ ਸਿੰਘ, ਸ੍ਰੀਮਤੀ ਵੀਰਪਾਲ ਕੌਰ, ਮੈਡਮ ਰੇਣੂ ਮਿੱਤਲ, ਕਲੱਬ ਪ੍ਰਧਾਨ ਸਲੀਮ ਖਾਨ ਵੱਲੋਂ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡ ਮੈਦਾਨਾਂ ਦਾ ਸ਼ਿੰਗਾਰ ਬਣਨਾ ਚਾਹੀਦਾ ਹੈ। ਉਨ੍ਹਾਂ ਨੂੰ ਸਮਾਜ ਸੇਵਾਵਾਂ ਨਿਭਾਉਂਦਿਆਂ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।