ਮੁੱਖ ਮੰਤਰੀ ਜੁਗਾੜ ਰੇਹੜੀ ’ਤੇ ਪਾਬੰਦੀ ਦੇ ਹੁਕਮ ਤੁਰੰਤ ਵਾਪਸ ਲੈਣ ਕਿਉਂਕਿ ਇਸ ਨਾਲ ਹਜ਼ਾਰਾਂ ਲੋਕ ਬੇਰੋਜ਼ਗਾਰ ਹੋ ਜਾਣਗੇ : ਅਕਾਲੀ ਦਲ

Withdraw orders to ban Jugad Rehri as it will render thousands jobless: SAD urges CM
Withdraw orders to ban Jugad Rehri as it will render thousands jobless: SAD urges CM

ਸਰਕਾਰ ਨੂੰ ਇਹ ਵੇਖਣਾ ਚਾਹੀਦਾ  ਹੈ ਕਿ ਇਹ ਲੋਕ ਸਵੈ ਰੋਜ਼ਗਾਰ ਹਨ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 23 ਅਪ੍ਰੈਲ  2022

ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੁੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿਚ ਜੁਗਾੜ ਰੇਹੜੀ ’ਤੇ ਪਾਬੰਦੀ ਦੇ ਆਪਣੇ ਹੁਕਮ ਵਾਪਸ ਲਵੇ ਕਿਉਂਕਿ ਇਸ ਫੈਸਲੇ ਨਾਲ ਹਜ਼ਾਰਾਂ ਲੋਕ ਬੇਰੋਜ਼ਗਾਰ ਹੋ ਜਾਣਗੇ।

ਹੋਰ ਪੜ੍ਹੋ :-ਜੀ.ਜੀ.ਐਨ. ਖਾਲਸਾ ਕਾਲਜ਼ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੁਗਾੜ ਰੇਹੜੀ ’ਤੇ ਪਾਬੰਦੀ ਦੇ ਫੈਸਲੇਨਾਲ ਉਹਨਾਂ ਹਜ਼ਾਰਾਂ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ ਜਿਹਨਾਂ ਨੇ ਸਵੈ ਰੋਜ਼ਗਾਰ ਲਈ ਤਰੀਕੇ ਅਪਣਾਏ ਹੋਏ ਹਨ। ਉਹਨਾਂ ਕਿਹਾ ਕਿ ਅਜਿਹੇ ਲੋਕ ਸਬਜ਼ੀਆਂ ਵੇਚਦੇ ਹਨ, ਸ਼ਹਿਰਾਂ ਵਿਚ ਕੂੜਾ ਇਕੱਠਾ ਕਰਦੇ ਹਨ ਤੇ ਆਪ ਬਣਾਈ ਸਹੂਲਤ ਵੱਖ ਵੱਖ ਵਸਤਾਂ ਇਕ ਥਾਂ ਤੋਂ ਦੂਜੀ ਥਾਂ ਲਿਜਾਉਣ ਲਈ ਵਰਤੇ ਰਹੇ ਹਨ।  ਉਹਨਾਂ ਕਿਹਾ ਕਿ ਸਰਕਾਰ ਦੇ ਫੈਸਲੇ ਨਾਲ ਅਜਿਹੇ ਲੋਕਾਂ ਨੂੰ ਸਿੱਧੀ ਮਾਰ ਪਵੇਗੀ ਤੇ ਹਜ਼ਾਰਾਂ ਲੋਕ ਬੇਰੋਜ਼ਗਾਰ ਹੋ ਜਾਣਗੇ।

ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਨਿਯਮ ਲਾਗੂ ਕਰਨ ਦੇ ਹੁਕਮ ਜਾਰੀ ਕਰਨ ਤੋਂ ਪਹਿਲਾਂ ਸਰਕਾਰ ਨੂੰ ਜ਼ਮੀਨੀ ਹਕੀਕਤ ਦਾ ਪਤਾ ਲਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਿਨਾਂ ਜ਼ਮੀਨੀ ਹਕੀਕਤ ਦਾ ਪਤਾ ਕੀਤਿਆਂ ਅਜਿਹੇ ਹੁਕਮ ਜਾਰੀ ਕਰਨੇ ਸਿਹਤਮੰਦ ਪ੍ਰਸ਼ਾਸਨ ਦੀ ਨਿਸ਼ਾਨੀ ਨਹੀਂ ਹੈ।

ਉਹਨਾਂ ਕਿਹਾ ਕਿ ਜੁਗਾੜ ਰੇਹੜੀ ’ਤੇ ਪਾਬੰਦੀ ਦੇ ਹੁਕਮ ਜਾਰੀ ਕਰਨ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੂੰ ਇਹ ਸਾਧਨ ਵਰਤ ਰਹੇ ਲੋਕਾਂ ਵਾਸਤੇ ਰੋਜ਼ਗਾਰ ਦੇ ਬਦਲਵੇਂ ਮੌਕੇ ਪੈਦਾ ਕਰਨੇ ਚਾਹੀਦੇ ਸਨ। ਉਹਨ ਾਂ ਕਿਹਾ ਕਿ ਸਰਕਾਰ ਬੁਨਿਆਦੀ ਮੁਸ਼ਕਿਲ ਦਾ ਅਧਿਐਨ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਤੇ ਇਸਨੇ ਇਹਨਾਂ ਹੁਕਮਾਂ ਦੇ ਪੈਣ ਵਾਲੇ ਪ੍ਰਭਾਵ ਜਾਣੇ ਬਗੈਰ ਹੀ ਹੁਕਮ ਜਾਰੀ ਕਰ ਦਿੱਤੇ ਹਨ।

ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜੁਗਾੜ ਰੇਹੜੀਆਂ ’ਤੇ ਪਾਬੰਦੀ ਦੇ ਇਹ ਹੁਕਮ ਤੁਰੰਤ ਵਾਪਸ ਲਏ ਜਾਣ। ਉਹਨਾਂ ਕਿਹਾ ਕਿ ਇਸ ਫੈਸਲੇ ਨਾਲ ਇਕ ਵਾਰ ਫਿਰ ਤੋਂ ਸਾਬਤ ਹੋ ਗਿਆ ਹੈ ਕਿ ਸਰਕਾਰ ਦਾ ਪ੍ਰਸ਼ਾਸਨ ’ਤੇ ਕੋਈ ਕੰਟਰੋਲ ਨਹੀਂ ਹੈ। ਉਹਨਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਮੁੱਖ ਮੰਤਰੀ ਇਹ ਹੁਕਮ ਲਾਗੂ ਕਰਨ ਦਾ ਫੈਸਲਾ ਲੈਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਬਾਰੇ ਫੀਡਬੈਕ ਲੈ ਲੈਂਦੇ।