ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਨਜ਼ਦੀਕ ਧਾਰਾ 144 ਲਾਗੂ

news makahni
news makhani

ਫ਼ਿਰੋਜ਼ਪੁਰ  29 ਅਪ੍ਰੈਲ 2022

ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਅੰਮ੍ਰਿਤ ਸਿੰਘ ਨੇ  ਧਾਰਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ 30 ਅਪ੍ਰੈਲ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਲਈ ਸਥਾਪਿਤ ਕੀਤੇ ਗਏ 19 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦਫਾ 144 ਸੀ.ਆਰ.ਪੀ.ਸੀ ਹੁਕਮ ਜਾਰੀ ਕੀਤੇ ਹਨ।

ਹੋਰ ਪੜ੍ਹੋ :-ਕੇਂਦਰੀ ਵਿਦਿਆਲਿਆ ’ਚ ਟੀਕਾਕਰਨ ਕੈਂਪ

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ 30 ਅਪ੍ਰੈਲ 2022 ਦਿਨ ਸ਼ਨੀਵਾਰ ਨੂੰ 19 ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਇਹ ਪ੍ਰੀਖਿਆ ਦੇਣ ਲਈ ਵੱਖ-ਵੱਖ ਜਗ੍ਹਾ ਤੋ ਪ੍ਰੀਖਿਆਰਥੀ ਹਿੱਸਾ ਲੈਣਗੇ, ਜਿਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਦਿ ਵੀ ਆਉਣਗੇ, ਜਿਸ ਕਾਰਨ ਭਾਰੀ ਇਕੱਠ ਹੋਣ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਪ੍ਰੀਖਿਆ ਕੇਂਦਰਾਂ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਫ਼ਿਰੋਜਪੁਰ ਵਿਖੇ ਬਣੇ 19 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦਫਾ 144 ਲਗਾਈ ਜਾਂਦੀ ਹੈ। ਇਹ ਹੁਕਮ ਇਹਨ੍ਹਾਂ ਪ੍ਰੀਖਿਆਂ ਤੇ ਡਿਊਟੀ ਨਿਭਾ ਰਹੇ ਮੁਲਾਜਮਾ ਤੇ ਲਾਗੂ ਨਹੀਂ ਹੋਵੇਗਾ।