ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡ ਪੱਤਰੇਵਾਲਾ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ

Department of Water Supply and Sanitation
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡ ਪੱਤਰੇਵਾਲਾ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ
ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ
ਲੋਕਾਂ ਨੂੰ ਘਰਾਂ ਵਿਚ ਕੁਨੈਕਸ਼ਨਾਂ ਉਪਰ ਟੂਟੀ ਲਾਉਣ ਦੀ ਕੀਤੀ ਅਪੀਲ  ਤਾਂ ਜੋ ਪਾਣੀ ਦੀ ਬਰਬਾਦੀ ਰੋਕੀ ਜਾ ਸਕੇ
ਵਾਟਰ ਸਰਫੇਸ ਪ੍ਰਾਜੈਕਟ ਬਾਰੇ ਜਾਣੂ ਕਰਵਾਇਆ

ਅਬੋਹਰ, 6 ਮਈ 2022

ਆਜ਼ਾਦੀ ਦੇ 75ਵੇਂ ਮਹਾਉਤਸਵ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਇਸ ਤਹਿਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਕਾਰਜਕਾਰੀ ਇੰਜੀਨੀਅਰ ਅਬੋਹਰ ਸ੍ਰੀ ਅੰਮ੍ਰਿਤਦੀਪ ਸਿੰਘ ਭੱਠਲ ਦੇ ਨਿਰਦੇਸ਼ਾਂ `ਤੇ ਬੱਲੂਆਣਾ ਹਲਕੇ ਦੇ ਪਿੰਡ ਪੱਤਰੇਵਾਲਾ ਵਿੱਚ ਇੱਕ ਪ੍ਰੋਗਰਾਮ ਕੀਤਾ ਗਿਆ।

ਹੋਰ ਪੜ੍ਹੋ :-ਬਲੂਆਣਾ ਦੇ ਵਿਧਾਇਕ ਵੱਲੋਂ ਹਲਕੇ ਦੀਆਂ ਸਮੱਸਿਆ ਦਾ ਨਿਪਟਾਰਾ ਕਰਨ ਲਈ ਰੇਲ ਵਿਭਾਗ ਦੇ ਡੀ.ਆਰ.ਐਮ. ਨਾਲ ਮੁਲਾਕਾਤ

ਇਸ ਦੌਰਾਨ ਆਈ ਈ ਸੀ ਸੁਖਜਿੰਦਰ ਸਿੰਘ ਢਿੱਲੋਂ, ਬੀਆਰਸੀ ਵੀਰੇਂਦਰ ਸਿੰਘ ਵੱਲੋਂ ਪੱਤਰੇਵਾਲਾ ਵਿੱਚ ਹਠੂਰ ਤੇ ਬੱਲੂਆਣਾ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ ਸੁਥਰਾ ਨਹਿਰੀ ਪਾਣੀ ਉਪਲੱਬਧ ਕਰਵਾਉਣ ਲਈ ਲਾਏ ਜਾ ਰਹੇ ਵਾਟਰ ਸਰਫੇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਲੱਗਣ ਨਾਲ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਮਿਲਿਆ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦਾ ਕੰਮ ਲਗਭਗ ਸ਼ੁਰੂ ਹੋ ਚੁੱਕਿਆ ਹੈ।

ਉਨ੍ਹਾਂ ਕਿਹਾ ਕਿ ਹਰ ਘਰ ਜਲ ਹਰ ਘਰ ਨਾਲ ਮੁਹਿੰਮ ਤਹਿਤ ਕੋਈ ਵੀ ਘਰ ਪਾਣੀ ਦੇ ਕੁਨੈਕਸ਼ਨ ਤੋਂ ਵਾਂਝਾ ਨਹੀਂ ਰਹੇਗਾ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਲੱਗੇ ਕੁਨੈਕਸ਼ਨ ਉਪਰ ਟੂਟੀ ਜ਼ਰੂਰ ਲਾ ਕੇ ਰੱਖੋ ਤਾਂ ਜੋ ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦੀ ਦੁਰਵਰਤੋਂ ਨਹੀਂ ਹੋਣੀ ਚਾਹੀਦੀ ਤੇ ਪਾਣੀ ਦੀ ਯੋਗ ਵਰਤੋਂ ਸੁਚੱਜੇ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਪਿੰਡ ਵਿੱਚ ਹਰ ਘਰ ਤੱਕ ਪਾਣੀ ਪਹੁੰਚ ਸਕੇ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਵੱਖ ਵੱਖ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਨੂੰ ਸਾਫ ਸੁਥਰਾ ਪਾਣੀ ਉਪਲਬਧ ਕਰਵਾਉਣਾ ਹੈ।ਇਸ ਮੌਕੇ ਗੁਰਜੀਤ ਸਿੰਘ ਬਰਾੜ ਪੰਚਾਇਤ ਸਕੱਤਰ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ।

ਇਸ ਮੌਕੇ ਗੁਰਵਿੰਦਰ ਸਿੰਘ ਸਰਪੰਚ, ਜਸਪ੍ਰੀਤ ਸਿੰਘ, ਮੋਹਣ ਲਾਲ ਪੰਚ, ਪੂਰਨ ਰਾਮ ਪੰਚ, ਪਰਮਜੀਤ ਕੌਰ ਪੰਚ, ਅਮਰਜੀਤ ਕੌਰ ਪੰਚ, ਕਿਰਨ ਕੌਰ, ਰਾਜੂ ਸਿੰਘ, ਰਜਿੰਦਰ ਸਿੰਘ,  ਮਲਕੀਤ ਸਿੰਘ, ਮੱਖਣ ਸਿੰਘ, ਮੋਹਣ ਸਿੰਘ, ਸੁਨੀਲ ਸਿੰਘ, ਕ੍ਰਿਸ਼ਨ ਲਾਲ, ਗੁਰਮੀਤ ਸਿੰਘ, ਵੇਦ ਪ੍ਰਕਾਸ਼, ਸੁਰਿੰਦਰ ਜਾਖੜ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।