ਬੀਬਾ ਜੈ ਇੰਦਰ ਕੌਰ ਨੇ ਘੇਰ ਸੋਢੀਆਂ ਮਾਰਕੀਟ ਦਾ ਦੌਰਾ ਕੀਤਾ ਜਿੱਥੇ ਅਚਾਨਕ ਇਕ ਦੁਕਾਨ ਨੂੰ ਅੱਗ ਲੱਗ ਗਈ ਸੀ

Biba Jai Inder Kaur pays visit to the spot in Gher Sodhian market where fire broke out in a shop
Biba Jai Inder Kaur pays visit to the spot in Gher Sodhian market where fire broke out in a shop
ਨੁਕਸਾਨ ਦਾ ਮੁਆਇਨਾ ਕੀਤਾ ਅਤੇ ਪੀੜਤ ਪਰਿਵਾਰ ਨੂੰ ਆਪਣੇ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਮੁੱਖ ਮੰਤਰੀ ਨੂੰ ਮਨੁੱਖੀ ਆਧਾਰ ‘ਤੇ ਪਰਿਵਾਰ ਨੂੰ ਵਿਸ਼ੇਸ਼ ਮੁਆਵਜ਼ਾ ਦੇਣ ਦੀ ਅਪੀਲ ਕੀਤੀ

ਪਟਿਆਲਾ 8 ਮਈ 2022

ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਖੇਤਰ ਘੇਰ ਸੋਢੀਆਂ ਵਿੱਚ ਸਥਿਤ ਡੀਲਕਸ ਫੈਸ਼ਨ ਸਟੋਰ ਵਿੱਚ ਐਤਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਅਤੇ ਜਾਟ ਮਹਾਸਭਾ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ।

ਹੋਰ ਪੜ੍ਹੋ :-ਪੰਜਾਬ ਪੁਲਿਸ ਵੱਲੋਂ ਸੰਭਾਵੀ ਟਾਰਗੈਟ ਕਿਲਿੰਗ ਦੀ ਕੋਸ਼ਿਸ਼ ਨਾਕਾਮ; 3 ਪਿਸਤੌਲ, ਗੋਲੀ ਸਿੱਕੇ ਸਮੇਤ 1 ਵਿਅਕਤੀ ਗਿ੍ਰਫਤਾਰ

ਅੱਜ ਸਵੇਰੇ ਗਹਿਰ ਸੋਢੀਆਂ ਇਲਾਕੇ ਵਿੱਚ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ ਪਰ ਅੱਗ ਬੁਝਾਊ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਸਥਿਤੀ ’ਤੇ ਕਾਬੂ ਪਾ ਲਿਆ, ਜਿਸ ਨਾਲ ਆਸਪਾਸ ਲੱਗਦੀਆਂ ਹੋਰ ਦੁਕਾਨਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

ਦਮਕਲ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਵਿਭਾਗ ਨੇ ਪਹਿਲਾਂ ਅੱਗ ‘ਤੇ ਕਾਬੂ ਪਾਉਣ ਅਤੇ ਫਿਰ ਪੂਰੀ ਤਰ੍ਹਾਂ ਨਾਲ ਬੁਝਾਉਣ ਦਾ ਬਹੁਤ ਵਧੀਆ ਕੰਮ ਕੀਤਾ, ਕਿਉਂਕਿ ਜੇਕਰ ਉਨ੍ਹਾਂ ਨੇ ਜਲਦੀ ਕਾਰਵਾਈ ਨਾ ਕੀਤੀ ਹੁੰਦੀ ਤਾਂ ਸਥਿਤੀ ਅਸਲ ਵਿੱਚ ਹੱਥੋਂ ਬਾਹਰ ਹੋ ਸਕਦੀ ਸੀ। 60 ਲੋਕਾਂ ਦੀ ਟੀਮ ਨੇ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਲਿਆਉਣ ਲਈ 12 ਘੰਟਿਆਂ ਤੋਂ ਵੱਧ ਮੁਸ਼ਕਲ ਹਾਲਾਤਾਂ ਵਿਚ ਅਣਥੱਕ ਮਿਹਨਤ ਕੀਤੀ, ਜਿਸ ਦੀ ਸ਼ਲਾਘਾ ਕਰਨੀ ਬਣਦੀ ਹੈ।

ਪਰਿਵਾਰ ਨੂੰ ਭਰੋਸਾ ਦਿੰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਉਨ੍ਹਾਂ ਰਾਹਤ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਪਰਿਵਾਰ ਨੂੰ ਮਨੁੱਖੀ ਆਧਾਰ ‘ਤੇ ਵਿਸ਼ੇਸ਼ ਮੁਆਵਜ਼ਾ ਦਿੱਤਾ ਜਾਵੇ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆਂਦਾ ਗਿਆ ਸਿੰਗਲ ਤਾਰ ਪ੍ਰਾਜੈਕਟ ਹੁਣ ਲਟਕ ਰਿਹਾ ਹੈ ਅਤੇ ਉਨ੍ਹਾਂ ਨੂੰ ਇਹ ਭਰੋਸਾ ਦਿਵਾਉਣ ਲਈ ਬੇਨਤੀ ਕੀਤੀ ਕਿ ਇਹ ਪ੍ਰਾਜੈਕਟ ਜਲਦੀ ਤੋਂ ਜਲਦੀ ਮੁਕੰਮਲ ਹੋ ਜਾਵੇਗਾ ਤਾਂ ਜੋ ਅੰਦਰੂਨੀ ਸ਼ਹਿਰ ਦੇ ਲੋਕਾਂ ਨੂੰ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਤੋਂ ਰਾਹਤ ਦਿੱਤੀ ਜਾ ਸਕੇ।

ਉਨ੍ਹਾਂ ਦੇ ਨਾਲ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਪੀਐੱਲਸੀ ਪਟਿਆਲਾ ਦੇ ਪ੍ਰਧਾਨ ਕੇ ਕੇ ਮਲਹੋਤਰਾ, ਕੌਂਸਲਰ ਅਤੁਲ ਜੋਸ਼ੀ ਆਦਿ ਹਾਜ਼ਰ ਸਨ।