ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਵਾਲਾ ਬੋਦਲਾ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕੀਤਾ ਗਿਆ ਜਾਗਰੂਕ

ਫ਼ਾਜ਼ਿਲਕਾ 26 ਮਈ 2022 :-   ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਵਾਲਾ ਬੋਦਲਾ ਦੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਵੱਖ-ਵੱਖ ਬੁਲਾਰਿਆਂ ਵੱਲੋਂ ਵੱਡਮੁੱਲੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ।

            ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਹੁੰਚੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਟਾਹਲੀ ਵਾਲਾ ਬੋਦਲਾ ਦੇ ਬੱਚਿਆਂ ਨੂੰ ਸਿੱਖਿਆ ਵਿਭਾਗ ਤੋਂ ਸ੍ਰੀ ਵਿਜੈ ਪਾਲ ਨੋਡਲ ਅਫਸਰ ਨੇ ਸਾਧਾਰਨ ਗਿਆਨ ਦੇ ਨਾਲ-ਨਾਲ ਦਸਵੀਂ ਤੇ ਬਾਰਵੀਂ ਤੋਂ ਬਾਅਦ ਉਚੇਰੀ ਸਿਖਿਆ ਹਾਸਲ ਕਰਨ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜ਼ਿੰਦਗੀ ਵਿੱਚ ਸਫਲ ਹੋਣ ਲਈ ਚੰਗੇ ਨਾਗਰਿਕ ਬਣਨ ਬਾਰੇ ਜਾਣਕਾਰੀ ਦਿੱਤੀ। ਸ੍ਰੀ ਵਿਜੈਪਾਲ ਨੇ ਬੱਚਿਆਂ ਨੂੰ ਸੈਨਿਕ ਸਕੂਲ, ਆਰ ਆਈ ਐਮ ਸੀ ਦੇਹਰਾਦੂਨ ਅਤੇ ਨਵੀ ਸਿੱਖਿਆ ਨੀਤੀ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

              ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀ ਕ੍ਰਿਸ਼ਨ ਲਾਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਪਲੇਸਮੈਂਟ ਅਫਸਰ ਰਾਜ ਸਿੰਘ ਨੇ ਰੁਜਗਾਰ ਦਫਤਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਸਕਿੱਲ ਡਿਵੈਲਪਮੈਂਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੈ ਰੁਜਗਾਰ ਦਾ ਕਾਰੋਬਾਰ ਸ਼ੁਰੂ ਕਰਕੇ ਉਹ ਆਪਣੇ ਪੈਰਾ ਤੇ ਆਪ ਖੜ੍ਹੇ ਹੋ ਸਕਦੇ ਹਨ। ਸਵੈ ਰੁਜਗਾਰ ਅਤੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਬੈਂਕਾਂ ਤੋਂ ਕਿਸ ਤਰ੍ਹਾਂ ਸਹਾਇਤਾ ਲਈ ਜਾ ਸਕਦੀ ਹੈ ਬਾਾਰੇ ਵੀ ਜਾਣਕਾਰੀ ਦਿੱਤੀ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਦਫਤਰ ਵਿਖੇ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਵਿਚ ਦਫਤਰ ਵਿਖੇ ਆ ਕੇ ਇੰਟਰਨੈਟ ਦੀ ਸੁਵਿਧਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦਫਤਰ ਵਿਖੇ ਵੱਖ-ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕਰਕੇ ਪਲੇਸਮੈਂਟ ਕੈਂਪ ਵੀ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਦਫਤਰ ਵਿਖੇ ਰੋਜਗਾਰ ਕਾਰਡਾਂ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ। ਇਸ ਦੌਰਾਨ ਪ੍ਰਿੰਸੀਪਲ ਅਤੁਲ ਗੁਪਤਾ ਨੇ  ਵਿਦਿਆਰਥੀਆਂ ਨੂੰ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਾਨੂੰ ਆਪਣੀ ਜ਼ਿੰਦਗੀ ਵਿੱਚ ਇਕ ਪੱਕਾ ਨਿਸ਼ਚਾ ਕਰਨਾ ਚਾਹੀਦਾ ਹੈ ਕਿ ਅਸੀਂ ਕਿਸ ਤਰ੍ਹਾਂ ਦੀ ਪ੍ਰਾਪਤੀ ਕਰਨੀ ਹੈ।

            ਇਸ ਮੌਕੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਟਾਹਲੀ ਵਾਲਾ ਬੋਦਲਾ ਦੇ ਲੈਕਚਰਾਰ ਇੰਗਲਿੰਸ ਵਿਕਾਸ ਡਾਗਾ, ਲੈਕਚਰਾਰ ਇਕਨੋਮਿਕਸ ਅਜੇ ਗੁਪਤਾ ਸਮੇਤ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਹਾਜ਼ਰ ਸਨ।

 

ਹੋਰ ਪੜ੍ਹੋ :-  ਏਵੀਏਸ਼ਨ ਕਲੱਬ ਦੇ 2 ਕਿਲੋਮੀਟਰ ਘੇਰੇ ‘ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ