ਗੁਰਦਾਸਪੁਰ 4 ਜੁਲਾਈ :- ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਅਮਨਦੀਪ ਕੌਰ, ਗੁਰਦਾਸਪੁਰ ਜੀ ਦੀ ਅਗਵਾਈ ਹੇਠ ਮਿਤੀ 06.07.2022 ਨੂੰ ਮਿਊਸਿਪਲ ਕਾਰਪੋਰੇਸ਼ਨ ਦਫਤਰ, ਬਟਾਲਾ ਵਿਖੇ ਇੱਕ ਪਲੇਸਮੈਂਟ ਕੈਂਪ/ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ । ਇਸ ਰੋਜਗਾਰ ਮੇਲੇ ਵਿੱਚ ਰੱਖਿਆ ਸਕਿਊਰਟੀ ਸਰਵਿਸ ਲਿਮਟਿਡ ਕੰਪਨੀ RAXA Security Service LTD Company ਵਲੋਂ ਸਕਿਉਰਟੀ ਗਾਰਡ ਦੀ ਭਰਤੀ ਕੀਤੀ ਜਾਣੀ ਹੈ । RAXA Security Service LTD Company ਨੂੰ ਸਕਿਉਰਟੀ ਗਾਰਡ ਦੀ ਅਸਾਮੀ ਲਈ ( ਕੇਵਲ ਲੜਕੇ ) ਪ੍ਰਾਰਥੀਆ ਦੀ ਜਰੂਰਤ ਹੈ । ਸਕਿਉਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀ ਪਾਸ, ਉਮਰ 18 ਤੋਂ 35 ਸਾਲ, ਕੱਦ 167ਸੈ:ਮੀ ਅਤੇ ਭਾਰ 50 ਕਿਲੋ ਤੋਂ ਉਪਰ ਹੋਣਾ ਚਾਹੀਦਾ ਹੈ । ਜੋ ਪ੍ਰਾਰਥੀ ਆਫਿਸਰ ਰੈਂਕ ਦੀ ਜਾਬ ਲਈ ਅਪਲਾਈ ਕਰਨ ਦੇ ਚਾਹਵਾਨ ਹੋਣ, ਉਹਨਾਂ ਲਈ ਘੱਟੋ ਘੱਟ ਯੋਗਤਾ ਗ੍ਰੈਜੂਏਟ ਪਾਸ ਹੈ । ਕੰਪਨੀ ਵਲੋਂ ਰੋਜਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆ ਦੀ ਇੰਟਰਵਿਊ ਲਈ ਜਾਵੇਗੀ ।
ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ RAXA Academy, ਵਿਖੇ ਦਿੱਤੀ ਜਾਵੇਗੀ । ਟ੍ਰੇਨਿੰਗ ਮੁਕੰਮਲ ਹੋਣ ਤੋਂ ਬਾਅਦ 13000 ਤੋਂ 15000/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ । ਉਹਨਾਂ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆ ਨੂੰ ਵੱਖ ਵੱਖ ਏਅਰਪੋਰਟ, ਮਲਟੀਨੈਸ਼ਨਲ ਕੰਪਨੀਆ ਆਦਿ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ । ਵੱਧ ਤੋਂ ਵੱਧ ਪ੍ਰਾਰਥੀਆ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆ ਹੋਇਆ ਹਰ ਹਫਤੇ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ/ ਰੋਜਗਾਰ ਮੇਲੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਲਗਾਏ ਜਾ ਰਹੇ ਹਨ ਅਤੇ ਅਗਾਂਹ ਵੀ ਇਸੇ ਤਰ੍ਹਾ ਇਹ ਰੋਜਗਾਰ ਕੈਂਪ ਲਗਾਏ ਜਾਂਦੇ ਰਹਿਣਗੇ । ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਧ ਤੋਂ ਵੱਧ ਚਾਹਵਾਨ ਬੇਰੁਜਗਾਰ ਪ੍ਰਾਰਥੀ ਮਿਤੀ 06.07.2022 ਨੂੰ ਮਿਊਨਸੀਪਲ ਕਾਰਪੋਰੇਸ਼ਨ ਦਫਤਰ, ਬਟਾਲਾ ਵਿਖੇ ਸਵੇਰੇ 10:00 ਵਜੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉੱਠਾਉਣ ।

English






