ਨੂਰਪੁਰ ਬੇਦੀ, 1 ਅਗਸਤ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮ-ਨਿਰਭਰ ਅਤੇ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫਤਰ, ਨੂਰਪੁਰ ਬੇਦੀ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਮੁਫਤ ਸਿਖਲਾਈ ਸਵੈ ਰੋਜ਼ਗਾਰ ਕੈਂਪ ਲਗਾਇਆ ਗਿਆ।
ਸਵੈ ਰੋਜ਼ਗਾਰ ਕੈਂਪ ਵਿੱਚ ਕਰੀਅਰ ਕਾਊਂਸਲਰ ਡਾ: ਮਿਸ ਸੁਪ੍ਰੀਤ ਕੌਰ, ਵੱਲੋਂ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਵੈ ਰੋਜ਼ਗਾਰ ਸਕੀਮਾਂ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ। ਜਿਸ ਤਹਿਤ ਰੋਜ਼ਗਾਰ ਬਿਊਰੋ, ਰੂਪਨਗਰ ਵਿੱਚ ਮੁਹੱਈਆ ਰਜਿਸਟ੍ਰੇਸ਼ਨ, ਗਾਈਡੈਂਸ, ਰੋਜ਼ਗਾਰ ਕੈਪਾਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਰੋਜ਼ਗਾਰ ਬਿਊਰੋ, ਰੂਪਨਗਰ ਨਾਲ ਸੰਪਰਕ ਕਰਨ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ।
ਇਸ ਮੌਕੇ ਉਦਯੋਗ ਵਿਭਾਗ ਦੇ ਬੀ.ਐਲ.ਈ.ਓ ਸ਼੍ਰੀ ਰਮਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਤਹਿਤ ਸਵੈ-ਰੋਜ਼ਗਾਰ ਸ਼ੁਰੂ ਕਰਨ ਸਬੰਧੀ ਕਰਜ਼ਿਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕੋਈ ਵੀ ਬੇਰੋਜ਼ਗਾਰ ਉਮੀਦਵਾਰ ਆਪਣਾ ਕੰਮ ਸ਼ੁਰੂ ਕਰਨ ਲਈ ਕਰਜ਼ਾ ਸਹੂਲਤ ਦਾ ਲਾਭ ਲੈ ਸਕਦਾ ਹੈ। ਜੇਕਰ ਕੋਈ ਉਮੀਦਵਾਰ ਸਰਵਿਸ ਸੈਕਟਰ ਵਿੱਚ ਕੰਮ ਕਰਨ ਦਾ ਚਾਹਵਾਨ ਹੈ ਤਾਂ ਉਸ ਨੂੰ 20 ਲੱਖ ਰੁਪਏ ਦਾ ਕਰਜ਼ਾ ਸਸਤੇ ਰੇਟਾਂ ਅਤੇ ਸਬਸਿਡੀ ਸਹਿਤ ਲੈ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਉਮੀਦਵਾਰ ਆਪਣਾ ਉਦਯੋਗ ਸਥਾਪਿਤ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ 50 ਲੱਖ ਰੁਪਏ ਤੱਕ ਦਾ ਕਰਜ਼ਾ ਸਸਤੇ ਰੇਟਾਂ ਤੇ ਸਬਸਿਡੀ ਸਹਿਤ ਮਿਲ ਸਕਦਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਨਿੱਜੀ ਤੌਰ ਤੇ ਹਾਜ਼ਰ ਹੋ ਕੇ ਜਾਂ ਦਫਤਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ ।

English






