ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀ ਜਮਾਤ ਦੇ ਪ੍ਰੀਖਿਆਂ ਕੇਂਦਰਾਂ ਨੇੜੇ ਧਾਰਾ 144 ਲਾਗੂ

news makahni
news makhani
ਰੂਪਨਗਰ, 5 ਅਗਸਤ: ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਅੱਠਵੀ ਜਮਾਤ ਦੀਆਂ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਣ ਲਈ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ, ਪਰੀਖਿਆਵਾਂ ਦੀ ਪਵਿੱਤਰਤਾ ਭੰਗ ਨਾ ਹੋਵੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰਹੇ। ਇਸ ਲਈ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ਼੍ਰੇਣੀ ਦੂਜੇ ਭਾਗ ਦੀ ਪ੍ਰੀਖਿਆਂ 12 ਅਗਸਤ ਤੋਂ 26 ਅਗਸਤ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰ ਸਰਕਾਰੀ ਸ.ਸ. ਸਕੂਲ ਸ਼੍ਰੀ ਅਨੰਦਪੁਰ ਸਾਹਿਬ (ਲੜਕੀਆਂ) ਸ.ਸ.ਸ.ਸਕੂਲ ਰੂਪਨਗਰ (ਲੜਕੀਆਂ) ਸ.ਸ.ਸ.ਸਕੂਲ ਸ਼੍ਰੀ ਚਮਕੌਰ ਸਾਹਿਬ ਅਤੇ ਸ.ਸ.ਸ.ਸਕੂਲ (ਲੜਕੇ) ਨੰਗਲ ਵਿੱਚ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਕੋਵਿਡ-19 ਮਹਾਂਮਾਰੀ ਕਾਰਨ ਥਰਮਲ ਸਕੈਨਿੰਗ, ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਪਰੀਖਿਆਂ ਕੇਂਦਰਾਂ ਵਿੱਚ ਪਰੀਖਿਆਰਥੀ ਬਿਠਾਏ ਜਾਣ। ਸੈਨੇਟਾਈਜ਼ੇਸ਼ਨ ਲਈ ਪਰੀਖਿਆ ਕੇਂਦਰਾਂ ਨੂੰ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ। ਕਰੋਨਾ ਵਾਇਰਸ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਇਸ ਦੇ ਨਾਲ ਹੀ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਦਾਵੇ ਤਾਂ ਜੋ ਪ੍ਰੀਖਿਆਂ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਹ ਹੁਕਮ 12 ਅਗਸਤ ਤੋਂ 26 ਅਗਸਤ ਤੱਕ ਲਾਗੂ ਰਹਿਣਗੇ।