ਫੌਜ ਦੇ ਇਮਤਿਹਾਨਾਂ ਦੀ ਤਿਆਰੀ ਬਾਰੇ ਕੀਤਾ ਜਾਵੇਗਾ ਜਾਗਰੂਕ
ਫਾਜ਼ਿਲਕਾ, 19 ਅਗਸਤ :-
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਹਰਚਰਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਆਰਮੀ ਭਰਤੀ ਫਿਰੋਜਪੁਰ ਦੇ ਸਹਿਯੋਗ ਨਾਲ ਐਸ.ਕੇ.ਬੀ.ਡੀ.ਏ.ਵੀ. ਸਕੂਲ ਪੈਂਚਾਂ ਵਾਲੀ ਵਿਖੇ 22 ਅਗਸਤ 2022 ਨੂੰ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਆਰਮੀ ਭਰਤੀ ਕਮਾਡੈੰਟ ਫਿਰੋਜਪੁਰ ਵੱਲੋਂ ਵਿਸ਼ੇਸ਼ ਤੌਰ ਤੇ ਕੈਂਪ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਫੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਫੋਜ ਦੇ ਇਮਤਿਹਾਨਾ ਦੇ ਵੱਖ-ਵੱਖ ਪੜਾਅ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੋਜਵਾਨਾ ਨੂੰ ਭਵਿੱਖ ਵਿਚ ਆਉਣ ਵਾਲੇ ਇਮਤਿਹਾਨਾਂ ਦੀ ਤਿਆਰੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਉਨ੍ਹਾਂ ਬਾਰਵੀਂ ਦੀ ਪੜਾਈ ਪੂਰੀ ਚੁੱਕੇ ਅਤੇ ਫੌਜ ਦੀ ਸ਼ਰਤਾਂ ਪੂਰੀ ਕਰਨ ਵਾਲੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਜ਼ਰੂਰ ਸ਼ਿਰਕਤ ਕਰਨ ਅਤੇ ਫੌਜ ਵਿਚ ਭਰਤੀ ਹੋਣ ਲਈ ਲਾਹੇਵੰਦ ਗਿਆਨ ਹਾਸਲ ਕਰਨ।

English





