ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਪੰਜਾਬੀ ਜਾਗਰਣ ਅਖ਼ਬਾਰ ਦੇ ਪੱਤਰਕਾਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

news makahni
news makhani
ਚੰਡੀਗੜ੍ਹ, 19 ਅਗਸਤ:

 

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਨਡਾਲਾ (ਕਪੂਰਥਲਾ) ਤੋਂ ਪੰਜਾਬੀ ਜਾਗਰਣ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ੍ਰੀ ਸਰਬੱਤ ਸਿੰਘ ਕੰਗ (50) ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕੰਗ ਦੀ ਦਿਲ ਦਾ ਦੌਰਾ ਪੈਣ ਕਾਰਨ ਸ਼ੁੱਕਰਵਾਰ ਨੂੰ ਘਰ ਵਿੱਚ ਮੌਤ ਹੋ ਗਈ।

 

25 ਸਾਲਾਂ ਦੇ ਲੰਮੇ ਕਰੀਅਰ ਦੌਰਾਨ ਸ੍ਰੀ ਸਰਬੱਤ ਸਿੰਘ ਕੰਗ ਪੱਤਰਕਾਰ ਵਜੋਂ ਕਈ ਨਾਮਵਰ ਪੰਜਾਬੀ ਅਖ਼ਬਾਰਾਂ ਨਾਲ ਜੁੜੇ ਰਹੇ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਇੱਕ ਪੁੱਤਰ ਹੈ।

 

ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।