ਫਾਜਿ਼ਲਕਾ, 23 ਅਗਸਤ :-
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੀ ਲੜੀ ਤਹਿਤ ਜਿੱਥੇ ਸੇਵਾ ਕੇਂਦਰਾਂ ਵਿਖੇ ਮਿਲਣ ਵਾਲੀਆਂ ਸੇਵਾਵਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਫਾਜਿ਼ਲਕਾ ਦੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਦਫ਼ਤਰ) ਵਿਚ ਬਣੇ ਟਾਇਪ 1 ਸੇਵਾ ਕੇਂਦਰ ਤੋਂ ਈ ਸਟਾਂਪ ਪੇਪਰ ਖਰੀਦਣ ਦੀ ਸੁਵਿਧਾ ਵੀ ਉਪਲਬੱਧ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਦੇ ਜਿ਼ਲ੍ਹਾ ਮੈਨੇਜਰ ਸ: ਗਗਨਦੀਪ ਸਿੰਘ ਨੇ ਦੱਸਿਆ ਕਿ 50 ਰੁਪਏ ਤੋਂ ਵੱੱਧ ਦੀ ਕਿਸੇ ਵੀ ਕੀਮਤ ਤੇ ਈ ਸਟਾਂਪ ਇਸ ਸੇਵਾ ਕੇਂਦਰ ਤੋਂ ਖਰੀਦ ਕੀਤੇ ਜਾ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਇਸ ਸੁਵਿਧਾ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।

English





