1 ਸਤੰਬਰ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਪੋਸ਼ਣ ਮਾਹ -ਡਿਪਟੀ ਕਮਿਸ਼ਨਰ

1 ਸਤੰਬਰ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਪੋਸ਼ਣ ਮਾਹ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ 1 ਸਤੰਬਰ 2022-

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ 1 ਸਤੰਬਰ ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਜਿਲ੍ਹੇ ਦੇ ਵੱਖ- ਵੱਖ ਆਈ.ਸੀ.ਡੀ.ਐਸ. ਬਲਾਕਾਂ ਵਿੱਚ ਪਿੰਡ ਪੱਧਰ ਤੇ ਆਂਗਣਵਾੜੀ ਵਰਕਰਾਂ ਵੱਲੋਂ ਪੋਸ਼ਣ ਅਭਿਆਨ ਅਧੀਨ ਪੋਸ਼ਣ ਮਾਹ ਵਿੱਚ ਹਿੱਸਾ ਲਿਆ ਜਾਵੇਗਾ।

ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਸ਼ਣ ਮਾਹ ਦੇ ਅਗਾਜ਼ ਵਜੋਂ ਜਿਲ੍ਹਾ ਪੱਧਰ ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਜਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਸਬੰਧੀ ਸਹੁੰ ਚੁੱਕ  ਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਕਿ ਉਹ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣਗੇ। ਉਨਾਂ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਮਕਸਦ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ,ਨਰਸਿੰਗ ਮਾਂਵਾਂ ਅਤੇ ਕਿਸ਼ੋਰੀਆਂ ਵਿੱਚ ਕੁਪੋਸ਼ਣ ਦੀ ਸਮੱਸਿਆਂ ਨੂੰ ਦੂਰ ਕਰਨਾ ਅਤੇ ਸਿਹਤ ਪੱਧਰ ਨੂੰ ਉੱਚਾ ਚੁੱਕਣਾ ਹੈ। ਇਸ ਅਭਿਆਨ ਦੇ ਮੁੱਖ ਟੀਚੇ 0-6 ਸਾਲ ਵਾਲੇ ,ਘੱਟ ਵਜਨ ਵਾਲੇ ਬੱਚਿਆਂ ਦਾ ਅੰਕੜਾ 2 ਫੀਸਦੀ ਸਲਾਨਾ ਘਟਾ ਕੇ 6 ਫੀਸਦੀ ਘਟਾਉਣਾ, 6 ਤੋ 59 ਮਹੀਨੇ ਦੇ ਬੱਚਿਆਂ ਵਿੱਚ ਅਨੀਮੀਆਹਰ ਸਾਲ 3 ਫੀਸਦੀ ਘਟਾਉਣਾ, 5 ਤੋਂ 49 ਸਾਲ ਦੇ ਵਿਚਕਾਰ ਦੀਆਂ ਕਿਸ਼ੋਰ ਲੜਕੀਆਂ ਅਤੇ ਔਰਤਾਂ ਵਿੱਚ ਅਨੀਮੀਆ ਦੀ ਦਰ ਹਰ ਸਾਲ 3 ਫੀਸਦੀ ਨਾਲ ਘਟਾਉਣਾ,ਘੱਟ ਵਜਨ ਵਾਲੇ ਬੱਚਿਆਂ ਦਾ ਅੰਕੜਾ ਹਰ ਸਾਲ 2 ਫੀਸਦੀ ਨਾਲ ਘਟਾਉਣਾ ਹੈ। ਸ੍ਰੀ ਸੂਦਨ ਨੇ ਇਸ ਸਮੇਂ ਹੋਰ ਵਿਭਾਗਾਂ ਦੇ ਮੁਖੀਆਂ ਨੂੰ ਪੋਸ਼ਣ ਮਾਹ ਨੂੰ ਜਨ ਅੰਦੋਲਨ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੇ ਨਿਰਦੇਸ਼ ਦਿੱਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ: ਮਨਜਿੰਦਰ ਸਿੰਘ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਜਿਲ੍ਹੇ ਵਿੱਚ ਵੱਖ-ਵੱਖ ਪਿੰਡਾਂ ਵਿੱਚ ਸਮੁਦਾਇਕ ਗਤੀਵਿਧੀਆਂ ਕੀਤੀਆ ਜਾ ਰਹੀਆ ਹਨ ਅਤੇ ਲੋਕਾਂ ਨੂੰ ਪੋਸ਼ਟਿਕ ਖੁਰਾਕ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਵੱਲੋਂ ਵੱਖ- ਵੱਖ ਗਤੀਵਿਧੀਆਂ ਜਿਵੇਂ ਗਰਭਵਤੀ ਔਰਤਾਂ ਦੀ ਸੁਪੋਸ਼ਣ ਗੋਦਭਰਾਈ, 6 ਮਹੀਨੇ ਦੇ ਬੱਚਿਆਂ ਦਾ ਅੰਨਪ੍ਰਾਸ਼ਨ, ਹੱਥ ਧੋਣ ਦਾ ਸਹੀ ਤਰੀਕਾ,ਸਾਫ ਸਫਾਈ, ਕਿਸ਼ੋਰੀਆਂ ਲਈ ਸਵੱਸਥ ਮਾਂਹਵਾਰੀ ਪ੍ਰਬੰਧਨ ਦੇ ਤਰੀਕੇ, ਹੈਲਦੀ ਰੈਸਪੀ ਪ੍ਰਦਰਸ਼ਨ ,ਘਰੇਲੂ ਬਗੀਚੀਆਂ ਬਣਾਉਣਾ ਅਤੇ ਵੱਖ ਵੱਖ ਭੋਜਨ ਸਮੂਹਾਂ ਚੋਂ ਸੰਤੁਲਿਤ ਪੋਸ਼ਟਿਕ ਭੋਜਨ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਬੱਚੇ ਦੇ ਜਨਮ ਦੇ ਪਹਿਲੇ ਇੱਕ ਹਜ਼ਾਰ ਦਿਨ ਦੀ ਮਹੱਤਤਾ ਬਾਰੇ ਵੀ ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਬਿਹਤਰ ਸਰੀਰਿਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਤਾ ਪਾਉਂਦੇ  ਹਨ। ਇਸ ਦੇ ਨਾਲ ਹੀ ਗਰਭਵਤੀ ਅਤੇ ਨਰਸਿੰਗ ਮਾਂਵਾਂ ਨੂੰ ਕੁਪੋਸ਼ਣ ਅਤੇ ਅਨੀਮੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ  ਕਿ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਟੀ.ਟੀ. ਟੀਕਾਕਰਨ, ਆਇਰਨ ਫਾਲਿਕਐਸਿਡ () ਦੀਆਂ ਗੋਲੀਆਂ ਅਤੇ ਸੰਤੁਲਿਤ ਭੋਜਨ ਲੈਣਾ ਬਹੁਤ ਜਰੂਰੀ ਹੈ।

ਜਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਇੱਕ ਸਵੱਸਥ ਸਮਾਜ ਦੀ ਸਿਰਜਨਾ ਤਾਂ ਹਾ ਕੀਤੀ ਜਾ ਸਕਦੀ ਹੈ ਜੇਕਰ ਗਰਭਵਤੀ ਮਾਂ ਅਤੇ ਬੱਚੇ ਦੀ ਸਿਹਤ ਤੇ ਖੁਰਾਕ ਦਾ ਗਰਭ ਧਾਰਨ ਦੇ ਸ਼ੁਰੂ ਤੋਂ ਹੀ ਧਿਆਨ ਰੱਖਿਆ ਜਾਵੇ। ਇਹਨਾਂ ਗਤੀਵਿਧੀਆਂ ਨੂੰ ਲੋਕਾਂ ਅਤੇ ਪੰਚਾਇਤ ਮੈਂਬਰਾਂ ਵੱਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ ਅਤੇ ਕੀਤੀਆ ਜਾ ਰਹੀਆ ਗਤੀਵਿਧੀਆ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ।ਇਸ ਪੋਸ਼ਣ ਮਾਹ ਲਈ ਮਿਸ ਖੁਸਮੀਤ ਕੌਰ ਬਾਲ ਵਿਕਾਸ ਪ੍ਰਜੈਕਟ ਅਫਸਰ ਰਈਆ (ਨੋਡਲ ਅਫਸਰ, ਪੋਸ਼ਣ ਅਭਿਆਨ) ਅਤੇ ਮਿਸ ਹਰਸ਼ਿਖਾ ਜਿਲ੍ਹਾ ਕੋਆਰਡੀਨੇਟਰ ਹਨ ਜੋ ਕਿ ਇਸ ਮਹੀਨੇ ਦੌਰਾਨ ਗਤੀਵਿਧੀਆਂ ਆਪਣੀ ਦੇਖ-ਰੇਖ ਹੇਠ ਕਰਵਾਉਣਗੇ।

ਇਸ ਮੌਕੇ ਐਸ.ਡੀ.ਐਮ. ਬਾਬਾ ਬਕਾਲਾ ਮੈਡਮ ਅਲਕਾ ਕਾਲੀਆ, ਐਸ.ਡੀ.ਐਮ.-1 ਸ: ਮਨਕੰਵਲ ਸਿੰਘ, ਜਿਲ੍ਹਾ ਸਿੱਖਿਆ ਅਫਸਰ ਸ: ਜੁਗਰਾਜ ਸਿੰਘ, ਉਪ ਜਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ੍ਰੀਮਤੀ ਰੇਖਾ ਮਹਾਜਨ, ਜਿਲ੍ਹਾ ਭਲਾਈ ਅਫ਼ਸਰ ਸ੍ਰੀ ਸੰਜੀਵ ਮੰਨਣ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।