ਫਾਜ਼ਿਲਕਾ, 14 ਸਤੰਬਰ :-
ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਜਿਲ੍ਹਾ ਫਾਜਿਲਕਾ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਸ਼ੂ ਪਾਲਕਾਂ ਤੇ ਬੇਰੂਜਗਾਰ ਨੋਜਵਾਨਾ ਲਈ ਮੁਫਤ ਡੇਅਰੀ ਸਿਖਲਾਈ ਕੋਰਸ 27 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਕੀਮ ਅਧੀਨ ਲਾਭਪਾਤਰੀਆਂ ਨੂੰ ਮੁਫਤ ਡੇਅਰੀ ਸਿਖਲਾਈ ਉਪਰਤ 3500 ਰੁਪਏ ਵਜੀਫਾ ਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਦਿੱਤਾ ਜਾਵੇਗਾ।
ਇਸ ਸਬੰਧੀ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਨਾਲ ਸਬੰਧਿਤ ਲਾਭਪਾਤਰੀਆਂ ਦੀ ਕੌਂਸਲਿੰਗ 19 ਸਤੰਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ ਵਿਖੇ ਕੀਤੀ ਜਾਵੇਗੀ। ਚਾਹਵਾਨ ਉਮੀਦਵਾਰ ਜਿਨਾਂ ਦੀ ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪਿੰਡ ਦਾ ਵਸਨੀਕ ਹੋਵੇ, ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ ਫੋਟੋ, ਘੱਟੋ-ਘੱਟ ਪੰਜਵੀ ਪਾਸ ਦਾ ਤਸਦੀਕਸ਼ੂਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਦਫਤਰ ਵਿਖੇ ਹਾਜਰ ਹੋ ਸਕਦੇ ਹਨ।
ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਟਰ ਅਬੁੱਲ ਖੁਰਾਣਾ (ਸ਼੍ਰੀ ਮੁਕਤਸਰ ਸਾਹਿਬ) ਵਿਖੇ ਸਿਖਲਾਈ ਦਿੱਤੀ ਜਾਵੇਗੀ ਅਤੇ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਉਪਰਤ ਲਾਭਪਾਤਰੀਆ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਹੋਰ ਜਾਣਕਾਰੀ ਲਈ ਮੋਬਾਇਲ ਨੰ. 01638-262140, 98149-95616, 96463-06700 ਤੇ ਸਪੰਰਕ ਕਰ ਸਕਦੇ ਹਨ।

English






